World >> The Tribune


ਵਾਈਟ ਹਾਊਸ ਦੇ ਸਲਾਹਕਾਰ ਦਲੀਪ ਸਿੰਘ ਵੱਲੋਂ ਭਾਰਤੀ ਅਧਿਕਾਰੀਆਂ ਨਾਲ ਮੁਲਾਕਾਤ


Link [2022-04-03 08:33:49]



ਵਾਸ਼ਿੰਗਟਨ, 2 ਅਪਰੈਲ

ਵਾਈਟ ਹਾਊਸ ਵਿਚ ਚੋਟੀ ਦੇ ਭਾਰਤੀ-ਅਮਰੀਕੀ ਸਲਾਹਕਾਰ ਦਲੀਪ ਸਿੰਘ ਨੇ ਆਪਣੇ ਹਾਲੀਆ ਭਾਰਤ ਦੌਰੇ ਦੌਰਾਨ ਰੂਸ ਉਤੇ ਅਮਰੀਕਾ ਵੱਲੋਂ ਲਾਈਆਂ ਪਾਬੰਦੀਆਂ ਬਾਰੇ ਵਿਚਾਰ-ਚਰਚਾ ਕੀਤੀ ਹੈ। ਜ਼ਿਕਰਯੋਗ ਹੈ ਕਿ ਰੂਸ ਉਤੇ ਲਾਈਆਂ ਗਈਆਂ ਪਾਬੰਦੀਆਂ ਦੇ ਮਾਮਲੇ 'ਚ ਦਲੀਪ ਸਿੰਘ ਨੇ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਹਾਲ ਹੀ ਵਿਚ ਭਾਰਤ ਦਾ ਦੌਰਾ ਕੀਤਾ ਸੀ ਤੇ ਭਾਰਤ-ਅਮਰੀਕਾ ਦੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ ਸੀ। ਇਸ ਤੋਂ ਇਲਾਵਾ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਵੀ ਗੱਲਬਾਤ ਕੀਤੀ ਗਈ। ਵਾਈਟ ਹਾਊਸ ਨੇ ਇਕ ਬਿਆਨ ਵਿਚ ਕਿਹਾ ਕਿ ਇਸ ਮੌਕੇ ਯੂਕਰੇਨ ਜੰਗ ਕਾਰਨ ਅਸਥਿਰ ਹੋਈ ਅਰਥਵਿਵਸਥਾ ਬਾਰੇ ਵੀ ਚਰਚਾ ਹੋਈ। ਦਲੀਪ ਸਿੰਘ ਨੇ ਨਵੀਂ ਦਿੱਲੀ ਵਿਚ ਪ੍ਰਿੰਸੀਪਲ ਸਕੱਤਰ ਪੀ.ਕੇ. ਮਿਸ਼ਰਾ, ਕੇਂਦਰੀ ਮੰਤਰੀ ਪਿਊਸ਼ ਗੋਇਲ, ਵਿਦੇਸ਼ ਸਕੱਤਰ ਹਰਸ਼ ਵਰਧਨ ਸ੍ਰਿੰਗਲ ਤੇ ਹੋਰਨਾਂ ਅਧਿਕਾਰੀਆਂ ਨਾਲ ਵੀ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਦਲੀਪ ਸਿੰਘ ਵਾਈਟ ਹਾਊਸ ਵਿਚ ਉਪ ਕੌਮੀ ਸੁਰੱਖਿਆ ਸਲਾਹਕਾਰ ਹਨ। ਵਾਈਟ ਹਾਊਸ ਨੇ ਦੋਵਾਂ ਧਿਰਾਂ ਦਰਮਿਆਨ ਹੋਈ ਗੱਲਬਾਤ ਨੂੰ ਉਸਾਰੂ ਕਰਾਰ ਦਿੱਤਾ। -ਪੀਟੀਆਈ



Most Read

2024-09-20 17:48:00