World >> The Tribune


ਇਮਰਾਨ ਖਾਨ ਵੱਲੋਂ ਅਮਰੀਕੀ ਡਿਪਲੋਮੈਟ ਡੋਨਾਲਡ ਲੂ ’ਤੇ ਸਰਕਾਰ ਡੇਗਣ ਦੀ ‘ਸਾਜ਼ਿਸ਼’ ਵਿੱਚ ਸ਼ਾਮਲ ਹੋਣ ਦਾ ਦੋਸ਼


Link [2022-04-04 03:56:08]



ਇਸਲਾਮਾਬਾਦ, 3 ਅਪਰੈਲ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਐਤਵਾਰ ਨੂੰ ਕਥਿਤ ਦੋਸ਼ ਲਾਇਆ ਕਿ ਅਮਰੀਕਾ ਦੇ ਸੀਨੀਅਰ ਡਿਪਲੋਮੈਟ ਡੋਨਾਲਡ ਲੂ ਬੇਭਰੋਸਗੀ ਮਤੇ ਰਾਹੀਂ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਦੀ ਕੋਸ਼ਿਸ ਦੀ 'ਵਿਦੇਸ਼ੀ ਸਾਜ਼ਿਸ਼' ਵਿੱਚ ਸ਼ਾਮਲ ਸਨ। ਕੌਮੀ ਅਸੈਂਬਲੀ ਦੇ ਡਿਪਟੀ ਸਪੀਕਰ ਵੱਲੋਂ ਵਿਰੋਧੀ ਧਿਰ ਦੇ ਬੇਭਰੋਸਗੀ ਮਤੇ ਨੂੰ ਖਾਰਜ ਕੀਤੇ ਜਾਣ ਤੋਂ ਬਾਅਦ ਇੱਥੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਖ਼ਾਨ ਨੇ ਕਿਹਾ ਕਿ ਕੌਮੀ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਵੀ ਇਹ ਪਾਇਆ ਗਿਆ ਸੀ ਕਿ ਬੇਭਰੋਸਗੀ ਮਤੇ ਰਾਹੀਂ ਦੇਸ਼ ਦੀ ਅੰਦਰੂਨੀ ਰਾਜਨੀਤੀ ਵਿੱਚ ਦਖਲ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਮਰੀਕੀ ਵਿਦੇਸ਼ ਵਿਭਾਗ ਵਿੱਚ ਦੱਖਣੀ ਏਸ਼ਿਆਈ ਮਾਮਲਿਆਂ ਦੀ ਨਿਗਰਾਨੀ ਕਰਨ ਵਾਲੇ ਚੋਟੀ ਦੇ ਅਮਰੀਕੀ ਡਿਪਲੋਮੈਟ ਡੋਨਾਲਡ ਲੂ, ਉਨ੍ਹਾਂ ਦੀ ਸਰਕਾਰ ਨੂੰ ਡੇਗਣ ਦੀ 'ਵਿਦੇਸ਼ੀ ਸਾਜ਼ਿਸ'' ਵਿੱਚ ਸ਼ਾਮਲ ਸਨ। ਦੂਜੇ ਪਾਸੇ ਪਾਕਿਸਤਾਨ ਦੀਆਂ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਇਮਰਾਨ ਖ਼ਾਨ ਦੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਜਦਕਿ ਅਮਰੀਕਾ ਨੇ ਇਨ੍ਹਾਂ ਦੋਸ਼ਾਂ ਨੂੰ ਖਾਰਜ ਕੀਤਾ ਹੈ। -ਏਜੰਸੀ



Most Read

2024-09-20 17:50:58