World >> The Tribune


ਪ੍ਰਧਾਨ ਮੰਤਰੀ, ਰਾਸ਼ਟਰਪਤੀ ਦੇ ਸਾਰੇ ਹੁਕਮ ਤੇ ਕਦਮ ਅਦਾਲਤੀ ਹੁਕਮਾਂ ਅਧੀਨ ਹੋਣਗੇ: ਸੁਪਰੀਮ ਕੋਰਟ


Link [2022-04-04 03:56:08]



ਇਸਲਾਮਾਬਾਦ, 3 ਅਪਰੈਲ

ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪਾਕਿਸਤਾਨ ਦੇ ਰਾਸ਼ਟਰਪਤੀ ਵੱਲੋਂ ਨੈਸ਼ਨਲ ਅਸੈਂਬਲੀ ਭੰਗ ਕਰਨ ਦਾ ਖੁਦ-ਬ-ਖੁਦ ਨੋਟਿਸ ਲਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਬੈਂਚ ਕਾਇਮ ਕਰ ਦਿੱਤਾ ਹੈ ਤੇ ਬੈਂਚ ਮਾਮਲੇ ਦੀ ਸਮੀਖਿਆ ਕਰੇਗਾ। ਪਾਕਿਸਤਾਨ ਦੇ ਚੀਫ਼ ਜਸਟਿਸ ਉਮਰ ਅਤਾ ਬੰਦਿਆਲ ਨੇ ਐਤਵਾਰ ਨੂੰ ਕਿਹਾ ਕਿ ਕੌਮੀ ਅਸੈਂਬਲੀ ਭੰਗ ਕਰਨ ਦੇ ਸਬੰਧ ਵਿੱਚ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਦੇ ਆਦੇਸ਼ ਅਤੇ ਕਦਮ ਅਦਾਲਤ ਦੇ ਹੁਕਮਾਂ ਦੇ ਅਧੀਨ ਹੋਣਗੇ ਅਤੇ ਚੀਫ਼ ਜਸਟਿਸ ਨਾਲ ਹੀ ਇਸ ਮਾਮਲੇ ਦੇ ਸੁਣਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਿਫਾਰਸ਼ 'ਤੇ ਕੌਮੀ ਅਸੈਂਬਲੀ ਨੂੰ ਭੰਗ ਕਰ ਦਿੱਤਾ ਸੀ। ਇਸ ਤੋਂ ਕੁਝ ਦੇਰ ਪਹਿਲਾਂ ਕੌਮੀ ਅਸੈਂਬਲੀ ਦੇ ਡਿਪਟੀ ਸਪੀਕਰ ਕਾਸਿਮ ਸੂਰੀ ਨੇ ਪ੍ਰਧਾਨ ਮੰਤਰੀ ਖ਼ਿਲਾਫ਼ ਬੇਭਰੋਸਗੀ ਮਤਾ ਖਾਰਜ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਚੀਫ ਜਸਟਿਸ ਬੰਦਿਆਲ ਨੇ ਪੂਰੀ ਸਥਿਤੀ ਦਾ ਨੋਟਿਸ ਲਿਆ ਅਤੇ ਤਿੰਨ ਮੈਂਬਰੀ ਬੈਂਚ ਨੇ ਐਤਵਾਰ ਹੋਣ ਦੇ ਬਾਵਜੂਦ ਮੁੱਢਲੀ ਸੁਣਵਾਈ ਸ਼ੁੁਰੂ ਕੀਤੀ ਅਤੇ ਰਾਸ਼ਟਰਪਤੀ ਆਰਿਫ ਅਲਵੀ ਅਤੇ ਕੌਮੀ ਅਸੈਂਬਲੀ ਦੇ ਡਿਪਟੀ ਸਪੀਕਰ ਅਤੇ ਇਸਤਗਾਸਾ ਧਿਰ ਨੂੰ ਨੋਟਿਸ ਜਾਰੀ ਕੀਤੇ। -ਏਜੰਸੀ



Most Read

2024-09-20 17:39:44