Breaking News >> News >> The Tribune


ਪੁਲਵਾਮਾ ’ਚ ਅਤਿਵਾਦੀਆਂ ਨੇ ਦੋ ਪੰਜਾਬੀਆਂ ਨੂੰ ਗੋਲੀ ਮਾਰੀ


Link [2022-04-04 09:13:19]



ਸ੍ਰੀਨਗਰ, 3 ਅਪਰੈਲ

ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਸ਼ਾਮ ਅਤਿਵਾਦੀਆਂ ਨੇ ਪੰਜਾਬ ਦੇ ਦੋ ਵਸਨੀਕਾਂ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ। ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸ਼ਾਮ ਸਵਾ ਸੱਤ ਵਜੇ ਦੇ ਕਰੀਬ ਅਤਿਵਾਦੀਆਂ ਨੇ ਪੰਜਾਬ ਦੇ ਪਠਾਨਕੋਟ ਨਾਲ ਸਬੰਧਤ ਧੀਰਜ ਦੱਤ ਤੇ ਸੁਰਿੰਦਰ ਸਿੰਘ ਨੂੰ ਪੁਲਵਾਮਾ ਦੇ ਲਿੱਟਰ ਇਲਾਕੇ ਦੇ ਨੌਪੋਰਾ 'ਚ ਗੋਲੀ ਮਾਰ ਦਿੱਤੀ। ਦੋਵਾਂ ਨੂੰ ਜ਼ਖ਼ਮੀ ਹਾਲਤ ਵਿੱਚ ਪੁਲਵਾਮਾ ਦੇ ਜ਼ਿਲ੍ਹਾ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੋਂ ਸੁਰਿੰਦਰ ਸਿੰਘ ਨੂੰ ਸ੍ਰੀਨਗਰ ਦੇ ਹਸਪਤਾਲ ਰੈੱਫਰ ਕਰ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਦੋਵੇਂ ਵਿਅਕਤੀ ਮਜ਼ਦੂਰੀ ਲਈ ਸ੍ਰੀਨਗਰ ਗਏ ਹੋਏ ਸਨ। ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਇਲਾਕੇ ਦੀ ਘੇਰਾਬੰਦੀ ਕਰਕੇ ਤਾਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। -ਪੀਟੀਆਈ



Most Read

2024-09-21 12:39:00