Breaking News >> News >> The Tribune


ਲਖੀਮਪੁਰ ਖੀਰੀ ਮਾਮਲੇ ਵਿਚ ਕਮੇਟੀ ਨੇ ਸੁਪਰੀਮ ਕੋਰਟ ਨੂੰ ਰਿਪੋਰਟ ਸੌਂਪੀ


Link [2022-04-04 09:13:19]



ਨਵੀਂ ਦਿੱਲੀ, 4 ਅਪਰੈਲ

ਲਖੀਮਪੁਰ ਖੀਰੀ ਮਾਮਲੇ ਵਿਚ ਕਮੇਟੀ ਨੇ ਸੁੁਪਰੀਮ ਕੋਰਟ ਨੂੰ ਸਟੇਟਸ ਰਿਪੋਰਟ ਸੌਂਪ ਦਿੱਤੀ ਹੈ। ਕਮੇਟੀ ਨੇ ਰਿਪੋਰਟ ਵਿਚ ਕਿਹਾ ਹੈ ਕਿ ਸਿੱਟ ਨੇ ਆਸ਼ੀਸ਼ ਮਿਸ਼ਰਾ ਨੂੰ ਦਿੱਤੀ ਜ਼ਮਾਨਤ ਰੱਦ ਕਰਨ ਲਈ ਯੂਪੀ ਸਰਕਾਰ ਨੂੰ ਦੋ ਵਾਰੀ ਸਿਫਾਰਸ਼ ਕੀਤੀ ਸੀ। ਕਮੇਟੀ ਨੇ ਕਿਹਾ ਕਿ ਸਬੂਤਾਂ ਤੋਂ ਪੁਸ਼ਟੀ ਹੁੰਦੀ ਹੈ ਕਿ ਘਟਨਾ ਸਥਾਨ 'ਤੇ ਆਸ਼ੀਸ਼ ਮਿਸ਼ਰਾ ਮੌਜੂਦ ਸੀ। ਦੱਸਣਯੋਗ ਹੈ ਕਿ ਲਖੀਮਪੁਰ ਦੇ ਤਿਕੁਨੀਆ ਵਿਚ ਅੱਠ ਜਣਿਆਂ ਦੀ ਮੌਤ ਹੋ ਗਈ ਸੀ ਤੇ ਕੇਂਦਰੀ ਰਾਜ ਮੰਤਰੀ ਦੇ ਲੜਕੇ 'ਤੇ ਕਿਸਾਨਾਂ ਨੂੰ ਜੀਪ ਹੇਠ ਦਰੜਨ ਦੇ ਦੋਸ਼ ਲੱਗੇ ਸਨ।



Most Read

2024-09-21 12:37:01