Breaking News >> News >> The Tribune


ਈਡੀ ਵੱਲੋਂ ਸੰਜੈ ਰਾਊਤ ਤੇ ਸਤੇਂਦਰ ਜੈਨ ਦੀਆਂ ਜਾਇਦਾਦਾਂ ਜ਼ਬਤ


Link [2022-04-05 19:54:39]



ਪੱਤਰ ਪ੍ਰੇਰਕ

ਨਵੀਂ ਦਿੱਲੀ, 5 ਅਪਰੈਲ

ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਾਲੇ ਧਨ ਨੂੰ ਸਫੈਦ ਕਰਨ ਤੋਂ ਰੋਕਣ ਸਬੰਧੀ ਕਾਨੂੰਨ (ਪੀਐੱਮਐੱਲਏ) ਤਹਿਤ ਕਾਰਵਾਈ ਕਰਦਿਆਂ ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੈ ਰਾਊਤ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਦਿੱਲੀ ਦੀ 'ਆਪ' ਸਰਕਾਰ ਦੇ ਮੰਤਰੀ ਸਤੇਂਦਰ ਜੈਨ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ। ਇਹ ਕੁਰਕੀ ਮੁੰਬਈ 'ਚ ਇੱਕ 'ਚਾਲ' ਦੇ ਪੁਨਰ ਵਿਕਾਸ ਨਾਲ ਜੁੜੇ 1,034 ਕਰੋੜ ਰੁਪਏ ਦੇ ਕਥਿਤ ਜ਼ਮੀਨ ਘੁਟਾਲੇ ਨਾਲ ਜੁੜੀ ਜਾਂਚ ਨਾਲ ਸਬੰਧਤ ਹੈ।

ਇਸੇ ਦੌਰਾਨ ਈਡੀ ਨੇ ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਸਿਹਤ, ਬਿਜਲੀ, ਸ਼ਹਿਰੀ ਵਿਕਾਸ ਤੇ ਸਨਅਤ ਮੰਤਰੀ ਸਤੇਂਦਰ ਜੈਨ ਦੇ ਪਰਿਵਾਰ ਨਾਲ ਜੁੜੀਆਂ 4.81 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ। ਈਡੀ ਵੱਲੋਂ ਆਰਜ਼ੀ ਤੌਰ 'ਤੇ ਕੁਰਕੀ ਦੀ ਇਹ ਕਾਰਵਾਈ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤੀ ਗਈ। -ਪੀਟੀਆਈ



Most Read

2024-09-21 10:36:56