Breaking News >> News >> The Tribune


ਕਸ਼ਮੀਰੀ ਪੰਡਿਤਾਂ ’ਤੇ ਹੋਏ ਹਮਲੇ ਖ਼ਿਲਾਫ਼ ਜੰਮੂ ’ਚ ਰੋਸ ਮੁਜ਼ਾਹਰਾ


Link [2022-04-06 04:56:20]



ਜੰਮੂ, 5 ਅਪਰੈਲ

ਜੰਮੂ ਦੇ ਮੁਠੀ ਪਰਵਾਸੀ ਕੈਂਪ ਵਿਚ ਰਹਿ ਰਹੇ ਕਸ਼ਮੀਰੀ ਪੰਡਿਤਾਂ ਨੇ ਅੱਜ ਕਸ਼ਮੀਰ ਵਾਦੀ ਵਿਚ ਭਾਈਚਾਰੇ ਦੇ ਮੈਂਬਰਾਂ ਤੇ ਗੈਰ-ਸਥਾਨਕ ਲੋਕਾਂ ਉਤੇ ਹੋਏ ਹਮਲੇ ਖ਼ਿਲਾਫ਼ ਰੋਸ ਜ਼ਾਹਿਰ ਕੀਤਾ। ਜ਼ਿਕਰਯੋਗ ਹੈ ਕਿ ਦੱਖਣੀ ਕਸ਼ਮੀਰ ਵਿਚ ਸੋਮਵਾਰ ਨੂੰ ਅਤਿਵਾਦੀਆਂ ਨੇ ਇਕ ਕਸ਼ਮੀਰੀ ਪੰਡਿਤ ਤੇ ਦੋ ਬਿਹਾਰੀ ਮਜ਼ਦੂਰਾਂ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ। ਮੁਠੀ ਕੈਂਪ ਦੇ ਪ੍ਰਧਾਨ ਅਨਿਲ ਭਾਨ ਦੀ ਅਗਵਾਈ ਵਿਚ ਅੱਜ 300 ਤੋਂ ਵੱਧ ਕਸ਼ਮੀਰੀ ਪੰਡਿਤਾਂ ਨੇ ਰੋਸ ਰੈਲੀ ਕੀਤੀ। ਉਨ੍ਹਾਂ ਕਿਹਾ ਕਿ ਵਾਦੀ ਵਿਚ ਹਿੰਦੂਆਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਪਾਕਿਸਤਾਨ ਤੇ ਅਤਿਵਾਦ ਵਿਰੋਧੀ ਨਾਅਰੇ ਵੀ ਲਾਏ। ਉਨ੍ਹਾਂ ਪੀੜਤਾਂ ਲਈ ਨਿਆਂ ਦੀ ਮੰਗ ਕੀਤੀ। ਭਾਨ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਵਾਦੀ ਵਿਚ ਰਹਿ ਰਹੇ ਕਸ਼ਮੀਰੀ ਪੰਡਿਤਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕਿ ਉਨ੍ਹਾਂ ਨੂੰ ਉੱਥੋਂ ਨਿਕਲਣ ਲਈ ਮਜਬੂਰ ਕੀਤਾ ਜਾ ਸਕੇ। -ਪੀਟੀਆਈ



Most Read

2024-09-21 10:33:24