Breaking News >> News >> The Tribune


ਗੁਰੂ ਤੇਗ ਬਹਾਦਰ ਦੇ ਪ੍ਰਕਾਸ਼ ਪੁਰਬ ਮੌਕੇ ਦੋ ਰੋਜ਼ਾ ਸਮਾਗਮ ਕਰਵਾਏਗੀ ਕੇਂਦਰ ਸਰਕਾਰ


Link [2022-04-06 04:56:20]



ਪੱਤਰ ਪ੍ਰੇਰਕ

ਨਵੀਂ ਦਿੱਲੀ, 5 ਅਪਰੈਲ

ਭਾਰਤ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਲ ਕਿਲ੍ਹੇ 'ਤੇ ਦੋ ਰੋਜ਼ਾ ਸਮਾਗਮ 20 ਤੇ 21 ਅਪਰੈਲ ਨੂੰ ਕਰਵਾਇਆ ਜਾਵੇਗਾ। ਸਮਾਗਮ ਦਾ ਪਹਿਲੇ ਦਿਨ ਉਦਘਾਟਨ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਦੂਜੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ 20 ਅਪਰੈਲ ਨੂੰ ਲਾਈਟ ਐਂਡ ਸਾਊਂਡ ਸ਼ੋਅ ਤੇ ਸ਼ਬਦ ਕੀਰਤਨ ਹੋਵੇਗਾ। ਇਸ ਤੋਂ ਅਗਲੇ ਦਿਨ 21 ਅਪਰੈਲ ਨੂੰ 400 ਰਾਗੀ ਸਿੰਘ ਇਕੱਠੇ ਕੀਰਤਨ ਕਰਨਗੇ। ਇਸ ਦਿਨ ਪ੍ਰਧਾਨ ਮੰਤਰੀ ਵੱਲੋਂ ਯਾਦਗਾਰੀ ਸਿੱਕਾ ਤੇ ਡਾਕ ਟਿਕਟ ਵੀ ਜਾਰੀ ਕੀਤੀ ਜਾਵੇਗੀ। ਇਸ ਕਾਰਨ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ 16 ਅਤੇ 17 ਅਪਰੈਲ ਨੂੰ ਹੋਣ ਵਾਲਾ ਦਿੱਲੀ ਫਤਿਹ ਦਿਵਸ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ।



Most Read

2024-09-21 10:58:32