World >> The Tribune


ਅੱਜ ਸ਼ਾਮ ਦੇਸ਼ ਨੂੰ ਸੰਬੋਧਨ ਕਰਨਗੇ ਇਮਰਾਨ ਖ਼ਾਨ


Link [2022-04-08 13:55:05]



ਨਵੀਂ ਦਿੱਲੀ/ਇਸਲਾਮਾਬਾਦ, 8 ਅਪਰੈਲ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਐਲਾਨ ਕੀਤਾ ਕਿ ਉਹ ਅੱਜ ਸ਼ਾਮ ਰਾਸ਼ਟਰ ਨੂੰ ਸੰਬੋਧਨ ਕਰਨਗੇ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਵਿਧਾਨ ਸਭਾ ਨੂੰ ਭੰਗ ਕਰਨ ਦੇ ਸਰਕਾਰ ਦੇ ਫੈਸਲੇ ਅਤੇ ਕੌਮੀ ਅਸੈਂਬਲੀ ਦੇ ਡਿਪਟੀ ਸਪੀਕਰ ਕਾਸਿਮ ਸੂਰੀ ਦੇ ਫੈਸਲੇ ਨੂੰ ਗ਼ੈਰਸੰਵਿਧਾਨਿਕ ਕਰਾਰ ਦਿੰਦਿਆਂ ਨੈਸ਼ਨਲ ਅਸੈਂਬਲੀ ਨੂੰ ਬਹਾਲ ਕਰ ਦਿੱਤਾ। ਜਨਾਬ ਖਾਨ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਪੀਟੀਆਈ ਦੀ ਸੰਸਦੀ ਕਮੇਟੀ ਦੀ ਬੈਠਕ ਵੀ ਬੁਲਾਈ ਗਈ ਹੈ ਤੇ ਉਹ ਆਖਰੀ ਗੇਂਦ ਤੱਕ ਪਾਕਿਸਤਾਨ ਲਈ ਲੜਦੇ ਰਹਿਣਗੇ। ਇਹ ਉਨ੍ਹਾਂ ਦਾ ਅੰਦਰੂਨੀ ਮਾਮਲਾ ਹੈ। ਇਸ ਦੌਰਾਨ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਹੈ ਕਿ ਇਹ ਪਾਕਿਸਤਾਨ ਦਾ ਅੰਦੂਰਨੀ ਮਾਮਲਾ ਹੈ ਤੇ ਭਾਰਤ ਇਸ ਬਾਰੇ ਕੋਈ ਟਿੱਪਣੀ ਨਹੀਂ ਕਰ ਸਕਦਾ।



Most Read

2024-09-20 15:42:01