Breaking News >> News >> The Tribune


ਟੀਐੱਮਸੀ ਆਗੂ ਦੀ ਹੱਤਿਆ ਦੇ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ


Link [2022-04-09 08:53:58]



ਕੋਲਕਾਤਾ, 8 ਅਪਰੈਲ

ਕਲਕੱਤਾ ਹਾਈ ਕੋਰਟ ਨੇ ਤ੍ਰਿਣਮੂਲ ਕਾਂਗਰਸ ਦੇ ਆਗੂ ਭਾਦੂ ਸ਼ੇਖ਼ ਦੀ ਹੱਤਿਆ ਦੇ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਾਉਣ ਦੇ ਹੁਕਮ ਦਿੱਤੇ ਹਨ। ਭਾਦੂ ਦੀ ਹੱਤਿਆ ਦੇ ਵਿਰੋਧ 'ਚ ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ 'ਚ 9 ਵਿਅਕਤੀਆਂ ਨੂੰ ਜਿਊਂਦਾ ਸਾੜ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਹਾਈ ਕੋਰਟ ਨੇ ਬੋਗਤੁਈ ਪਿੰਡ 'ਚ 9 ਵਿਅਕਤੀਆਂ ਦੀ ਹੱਤਿਆ ਦੀ ਜਾਂਚ ਸੀਬੀਆਈ ਹਵਾਲੇ ਕਰ ਦਿੱਤੀ ਸੀ। ਚੀਫ਼ ਜਸਟਿਸ ਪ੍ਰਕਾਸ਼ ਸ੍ਰੀਵਾਸਤਵ ਦੀ ਅਗਵਾਈ ਹੇਠਲੇ ਡਿਵੀਜ਼ਨ ਬੈਂਚ ਅੱਗੇ ਭਾਦੂ ਸ਼ੇਖ਼ ਦੀ ਹੱਤਿਆ ਦੀ ਸੀਬੀਆਈ ਜਾਂਚ ਕਰਾਉਣ ਦੇ ਹੁਕਮ ਦੇਣ ਦੀ ਮੰਗ ਕੀਤੀ ਗਈ ਸੀ ਅਤੇ ਦਾਅਵਾ ਕੀਤਾ ਗਿਆ ਸੀ ਕਿ ਦੋਵੇਂ ਘਟਨਾਵਾਂ ਇਕ-ਦੂਜੇ ਨਾਲ ਜੁੜੀਆਂ ਹੋਈਆਂ ਹਨ। ਸੂਬੇ ਦੇ ਡੀਜੀਪੀ ਨੇ 22 ਮਾਰਚ ਨੂੰ ਕਿਹਾ ਸੀ ਕਿ ਭਾਦੂ ਸ਼ੇਖ਼ ਦੀ ਹੱਤਿਆ ਦੇ ਕੁਝ ਘੰਟਿਆਂ ਮਗਰੋਂ ਹੀ ਬੋਗਤੁਈ 'ਚ ਕੁਝ ਘਰਾਂ ਨੂੰ ਅੱਗ ਲਗਾ ਦਿੱਤੀ ਗਈ ਸੀ। ਸ਼ਬੈਂਚ ਨੇ ਸੀਬੀਆਈ ਨੂੰ ਕਿਹਾ ਕਿ ਉਹ ਦੋਵੇਂ ਕੇਸਾਂ ਦੀ 2 ਮਈ ਨੂੰ ਸੁਣਵਾਈ ਦੌਰਾਨ ਜਾਂਚ ਰਿਪੋਰਟ ਅਦਾਲਤ ਨੂੰ ਸੌਂਪੇ। -ਪੀਟੀਆਈ



Most Read

2024-09-21 08:46:33