Breaking News >> News >> The Tribune


ਜੰਮੂ-ਕਸ਼ਮੀਰ: ਅਨੰਤਨਾਗ ’ਚ ਲਸ਼ਕਰ ਦਹਿਸ਼ਤਗਰਦ ਹਲਾਕ


Link [2022-04-10 08:13:28]



ਸ੍ਰੀਨਗਰ, 9 ਅਪਰੈਲ

ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਦਹਿਸ਼ਤੀ ਗੁਟ ਲਸ਼ਕਰ-ਏ-ਤੋਇਬਾ ਦਾ ਇੱਕ ਦਹਿਸ਼ਤਗਰਦ ਮਾਰਿਆ ਗਿਆ ਹੈ, ਜਦਕਿ ਕੁਲਗਾਮ ਜ਼ਿਲ੍ਹੇ ਵਿੱਚ ਇੱਕ ਹੋਰ ਮੁਕਾਬਲਾ ਸ਼ੁਰੂ ਹੋ ਗਿਆ ਹੈ। ਪੁਲੀਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦਹਿਸ਼ਤਗਰਦਾਂ ਦੇ ਲੁਕੇ ਹੋਣ ਦੀ ਸੂਹ ਮਿਲਣ 'ਤੇ ਸੁਰੱਖਿਆ ਬਲਾਂ ਨੇ ਸਿਰਹਾਮਾ ਇਲਾਕੇ ਵਿੱਚ ਘੇਰਾ ਪਾ ਕੇ ਤਲਾਸ਼ੀ ਮੁਹਿੰਮ ਚਲਾਈ ਸੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਲੁਕੇ ਹੋਏ ਦਹਿਸ਼ਤਗਰਦਾਂ ਵੱਲੋਂ ਸੁਰੱਖਿਆ ਬਲਾਂ 'ਤੇ ਗੋਲਬਾਰੀ ਸ਼ੁਰੂ ਕਰ ਦਿੱਤੀ ਅਤੇ ਜਵਾਬੀ ਕਾਰਵਾਈ ਕਾਰਨ ਸਰਚ ਅਪਰੇਸ਼ਨ ਮੁਕਾਬਲੇ ਵਿੱਚ ਬਦਲ ਗਿਆ।

ਅਧਿਕਾਰੀ ਮੁਤਾਬਕ ਸੁਰੱਖਿਆ ਬਲਾਂ ਵੱਲੋਂ ਕੀਤੀ ਜਵਾਬੀ ਕਾਰਵਾਈ ਵਿੱਚ ਲਸ਼ਕਰ-ਏ-ਤੋਇਬਾ ਦਾ ਇੱਕ ਸਥਾਨਕ ਦਹਿਸ਼ਤਗਰਦ ਮਾਰਿਆ ਗਿਆ। ਪੁਲੀਸ ਦੇ ਇੱਕ ਤਰਜਮਾਨ ਨੇ ਦੱਸਿਆ ਕੇ ਮਾਰੇ ਗਏ ਦਹਿਸ਼ਤਗਰਦ ਦੀ ਪਛਾਣ ਨਿਸਾਰ ਅਹਿਮਦ ਡਾਰ ਉਰਫ਼ ਮੁਸੈਬ ਵਾਸੀ ਕੁਲਗਾਮ ਵਜੋਂ ਹੋਈ ਹੈ। ਕਸ਼ਮੀਰ ਪੁਲੀਸ ਦੇ ਆਈਜੀ ਵਿਜੈ ਕੁਮਾਰ ਨੇ ਦੱਸਿਆ ਕਿ ਉਹ ਕਈ ਆਮ ਸ਼ਹਿਰੀਆਂ ਦੀ ਹੱਤਿਆ ਤੋਂ ਇਲਾਵਾ ਸੁਰੱਖਿਆ ਬਲਾਂ 'ਤੇ ਗਰਨੇਡ ਹਮਲੇ ਦੀਆਂ ਕਈ ਵਾਰਦਾਤਾਂ ਵਿੱਚ ਸ਼ਾਮਲ ਸੀ।

ਪੁਲੀਸ ਰਿਕਾਰਡ ਮੁਤਾਬਕ ਉਹ ਪਿਛਲੇ ਸਾਲ ਅਪਰੈਲ ਮਹੀਨੇ ਤੋਂ ਸਰਗਰਮ ਸੀ। ਤਰਜਮਾਨ ਮੁਤਾਬਕ ਮੁਕਾਬਲੇ ਵਾਲੀ ਥਾਂ ਤੋਂ ਇਤਰਾਜ਼ਯੋਗ ਸਮੱਗਰੀ, ਹਥਿਆਰ ਤੇ ਗੋਲੀਸਿੱਕਾ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮਾਰਿਆ ਗਿਆ ਦਹਿਸ਼ਤਗਰਦ ਕਿਸ ਗੁਟ ਨਾਲ ਸਬੰਧਤ ਸੀ, ਇਸ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਵਿੱਚ ਕੁਲਗਾਮ ਜ਼ਿਲ੍ਹੇ ਨੇੜੇ ਡੀਐੱਚ ਪੋਰਾ ਦੇ ਚੱਕੀ ਸਮਦ ਇਲਾਕੇ ਵਿੱਚ ਇੱਕ ਹੋਰ ਮੁਕਾਬਲਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋ ਰਹੀ ਹੈ। -ਪੀਟੀਆਈ

ਬਡਗਾਮ ਜ਼ਿਲ੍ਹੇ ਵਿੱਚੋਂ ਦੋ ਦਹਿਸ਼ਤਗਰਦ ਗ੍ਰਿਫ਼ਤਾਰ

ਸ੍ਰੀਨਗਰ: ਬਡਗਾਮ ਜ਼ਿਲ੍ਹੇ ਵਿੱਚੋਂ ਪਾਬੰਦੀਸ਼ੁਦਾ ਦਹਿਸ਼ਤੀ ਗੁਟ ਲਸ਼ਕਰ-ਏ ਤੋਇਬਾ ਨਾਲ ਸਬੰਧਤ ਦੋ ਦਹਿਸ਼ਤਗਰਦਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਬਡਗਾਮ ਪੁਲੀਸ ਵੱਲੋਂ ਫੌਜ ਦੀ 2 ਆਰਆਰ ਯੂਨਿਟ ਅਤੇ ਸੀਆਰਪੀਐੱਫ ਨਾਲ ਮਿਲ ਕੇ ਬਡਗਾਮ ਦੇ ਰਥਸੁਨ ਬੀਰਵਾਹ ਵਿੱਚੋਂ ਫੜੇ ਗਏ ਦਹਿਸ਼ਤਗਰਦਾਂ ਦੀ ਪਛਾਣ ਵਾਜਿਦ ਯੂਸੁਫ ਅਖੂਨ ਵਾਸੀ ਰਥਸੁਨ ਬੀਰਵਾਹ ਅਤੇ ਮੁਹੰੰਮਦ ਅਸ਼ਰਫ ਸ਼ੇਖ ਵਾਸ ਕਵੂਸਾ ਖਾਲਿਸਾ ਵਜੋਂ ਹੋਈ ਹੈ। ਉਨ੍ਹਾਂ ਕੋਲੋਂ ਇਤਰਾਜਯੋਗ ਸਮੱਗਰੀ, ਇੱਕ ਚੀਨੀ ਪਿਸਤੌਲ, ਦੋ ਮੈਗਜ਼ੀਨ ਅਤੇ 12 ਕਾਰਤੂਸ ਬਰਾਮਦ ਹੋਏ ਹਨ। ਪੁਲੀਸ ਵੱਲੋਂ ਕੇਸ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। -ਆਈੲੈਐੱਨਐੱਸ



Most Read

2024-09-21 06:10:03