World >> The Tribune


ਪਾਕਿਸਤਾਨ ’ਚ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਸੋਮਵਾਰ ਨੂੰ: ਸ਼ਾਹਬਾਜ਼ ਸ਼ਰੀਫ਼ ਬਣ ਸਕਦੇ ਹਨ ਨਵੇਂ ਪੀਐੱਮ ਤੇ ਬਿਲਾਵਲ ਭੁੱਟੋ ਵਿਦੇਸ਼ ਮੰਤਰੀ


Link [2022-04-10 11:14:15]



ਇਸਲਾਮਾਬਾਦ, 10 ਅਪਰੈਲ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਬੇਭਰੋਸਗੀ ਮਤੇ ਰਾਹੀਂ ਸੱਤਾ ਤੋਂ ਲਾਂਭੇ ਕਰਨ ਤੋਂ ਬਾਅਦ ਐਤਵਾਰ ਤੜਕੇ ਨੈਸ਼ਨਲ ਅਸੈਂਬਲੀ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ। ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਲਈ ਸਦਨ ਦੀ ਅਗਲੀ ਬੈਠਕ 11 ਅਪਰੈਲ ਨੂੰ ਬਾਅਦ ਦੁਪਹਿਰ 2 ਵਜੇ ਸ਼ੁਰੂ ਹੋਵੇਗੀ। ਨੈਸ਼ਨਲ ਅਸੈਂਬਲੀ ਦੇ ਇਸ ਅਹਿਮ ਸੈਸ਼ਨ ਦੀ ਪ੍ਰਧਾਨਗੀ ਕਰ ਰਹੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦੇ ਅਯਾਜ਼ ਸਾਦਿਕ ਨੇ ਕਿਹਾ ਕਿ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਲਈ ਨਾਮਜ਼ਦਗੀ ਪੱਤਰ ਅੱਜ ਬਾਅਦ ਦੁਪਹਿਰ 2 ਵਜੇ ਤੱਕ ਦਾਖਲ ਕੀਤੇ ਜਾ ਸਕਦੇ ਹਨ ਅਤੇ ਉਨ੍ਹਾਂ ਦੀ ਪੜਤਾਲ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗੀ। ਦੇਸ਼ ਵਿੱਚ ਆਮ ਚਰਚਾ ਹੈ ਕਿ ਸ਼ਾਹਬਾਜ਼ ਸ਼ਰੀਫ਼ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਤੇ ਪੀਪੀਪੀ ਨੇਤਾ ਬਿਲਾਵਲ ਭੁੱਟੋ ਵਿਦੇਸ਼ ਮੰਤਰੀ ਬਣ ਸਕਦੇ ਹਨ।



Most Read

2024-09-20 13:47:39