Breaking News >> News >> The Tribune


ਕਾਂਗਰਸ ਆਪਣੇ ਬਾਰੇ ਚਿੰਤਾ ਕਰੇ ਤੇ ਬਸਪਾ ਨੂੰ ਬਦਨਾਮ ਨਾ ਕਰੇ: ਮਾਇਅਵਤੀ ਦੀ ਰਾਹੁਲ ਗਾਂਧੀ ਨੂੰ ਨਸੀਹਤ


Link [2022-04-10 13:34:39]



ਲਖਨਊ, 10 ਅਪਰੈਲ

ਬਹੁਜਨ ਸਮਾਜ ਪਾਰਟੀ (ਬਸਪਾ) ਦੀ ਪ੍ਰਧਾਨ ਮਾਇਆਵਤੀ ਨੇ ਅੱਜ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਕਾਂਗਰਸ ਆਪਣੇ ਕੰਮ ਤੋਂ ਕੰਮ ਰੱਖੇ ਤੇ ਆਪਣੇ ਬਾਰੇ ਚਿੰਤਾ ਕਰੇ। ਬੀਤੇ ਦਿਨ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਸੀ ਕਿ ਉੱਤਰ ਪ੍ਰਦੇਸ਼ ਵਿਚ ਚੋਣਾਂ ਦੌਰਾਨ ਕਾਂਗਰਸ ਨੇ ਬਸਪਾ ਨਾਲ ਗਠਜੋੜ ਕਰਨ ਤੇ ਮਾਇਆਵਤੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੀ ਪੇਸ਼ਕਸ਼ ਕੀਤੀ ਪਰ ਬਸਪਾ ਸੁਪਰੀਮੋ ਨੇ ਕੋਈ ਜੁਆਬ ਨਹੀਂ ਦਿੱਤਾ। ਅੱਜ ਇਥੇ ਪ੍ਰੈਸ ਕਾਨਫਰੰਸ ਵਿੱਚ ਬਸਪਾ ਸੁਪਰੀਮੋ ਨੇ ਕਿਹਾ ਇਹ ਦਾਅਵੇ ਸਿਰਫ ਉਨ੍ਹਾਂ ਦੀ ਪਾਰਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ। ਕਾਂਗਰਸ ਨੂੰ ਬਸਪਾ 'ਤੇ ਨਿਸ਼ਾਨੇ ਲਾਉਣ ਦੀ ਬਜਾਏ ਆਪਣਾ ਘਰ ਠੀਕ ਕਰਨਾ ਚਾਹੀਦਾ ਹੈ। ਰਾਹੁਲ ਗਾਂਧੀ ਨੇ ਜੋ ਕਿਹਾ ਉਹ 'ਬਿਲਕੁਲ ਝੂਠ' ਹੈ। ਕਾਂਗਰਸ ਨੂੰ ਅਜਿਹੀਆਂ ਟਿੱਪਣੀਆਂ ਕਰਨ ਤੋਂ ਪਹਿਲਾਂ 100 ਵਾਰ ਸੋਚਣਾ ਚਾਹੀਦਾ ਹੈ। ਮਾਇਆਵਤੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਅਤੇ ਰਾਹੁਲ ਗਾਂਧੀ ਦੇ ਮਰਹੂਮ ਪਿਤਾ ਰਾਜੀਵ ਗਾਂਧੀ ਨੇ ਵੀ ਉਨ੍ਹਾਂ ਦੀ ਬਹੁਜਨ ਸਮਾਜ ਪਾਰਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਸੀ।



Most Read

2024-09-21 05:54:31