ਖਰਗੋਨ (ਮੱਧ ਪ੍ਰਦੇਸ਼), 10 ਅਪਰੈਲ
ਮੱਧ ਪ੍ਰਦੇਸ਼ ਦੇ ਖਰਗੋਨ ਸ਼ਹਿਰ ਵਿੱਚ ਅੱਜ ਰਾਮਨੌਮੀ ਦੇ ਜਲਸੇ 'ਤੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੇ ਗਏ ਪਥਰਾਅ ਮਗਰੋਂ ਅੱਗਜ਼ਨੀ ਦੀਆਂ ਘਟਨਾਵਾਂ ਵਾਪਰੀਆਂ, ਜਿਸ ਵਿੱਚ ਕੁੱਝ ਵਾਹਨਾਂ ਨੂੰ ਅੱਗ ਲਗਾ ਦਿੱਤੀ ਗਈ। ਘਟਨਾ ਮਗਰੋਂ ਪ੍ਰਸ਼ਾਸਨ ਨੇ ਸ਼ਹਿਰ ਦੇ ਤਿੰਨ ਖੇਤਰਾਂ ਵਿੱਚ ਕਰਫਿਊ ਲਾ ਦਿੱਤਾ ਹੈ, ਜਦਕਿ ਪੂਰੇ ਸ਼ਹਿਰ ਵਿੱਚ ਧਾਰਾ 144 ਲਾਗੂ ਕੀਤੀ ਗਈ ਹੈ। ਪੁਲੀਸ ਨੇ ਸਥਿਤੀ 'ਤੇ ਕਾਬੂ ਪਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਮੁੱਢਲੀ ਜਾਣਕਾਰੀ ਮੁਤਾਬਕ, ਪਥਰਾਅ ਦੌਰਾਨ ਪੁਲੀਸ ਮੁਲਾਜ਼ਮਾਂ ਸਣੇ ਕੁੱਝ ਲੋਕ ਜ਼ਖ਼ਮੀ ਹੋਏ ਹਨ। ਖਰਗੋਨ ਦੇ ਜ਼ਿਲ੍ਹਾ ਅਧਿਕਾਰੀ ਅਨੁਗ੍ਰਹਿ ਪੀ. ਨੇ ਕਿਹਾ, ''ਤਾਲਾਬ ਚੌਕ ਤੇ ਟਵਡੀ ਸਣੇ ਸ਼ਹਿਰ ਦੇ ਤਿੰਨ ਇਲਾਕਿਆਂ ਵਿੱਚ ਕਰਫਿਊ ਲਗਾਇਆ ਗਿਆ ਹੈ।'' ਉਨ੍ਹਾਂ ਕਿਹਾ ਕਿ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਲੋਕਾਂ ਦੇ ਘਰ ਵਿੱਚੋਂ ਬਾਹਰ ਨਿਕਲਣ 'ਤੇ ਪਾਬੰਦੀ ਲਗਾਈ ਗਈ ਹੈ। -ਪੀਟੀਆਈ
2024-11-11 00:04:59