Breaking News >> News >> The Tribune


ਪ੍ਰਧਾਨ ਮੰਤਰੀ ਮੋਦੀ ਅਤੇ ਬਾਇਡਨ ਅੱਜ ਕਰਨਗੇ ਵਰਚੁਅਲ ਮੀਟਿੰਗ


Link [2022-04-11 07:14:31]



ਨਵੀਂ ਦਿੱਲੀ, 10 ਅਪਰੈਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਅਪਰੈਲ ਨੂੰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨਾਲ ਵਰਚੁਅਲ ਮੀਟਿੰਗ ਕਰਨਗੇ। ਮੀਟਿੰਗ ਵਿੱਚ ਦੋਨਾਂ ਨੇਤਾਵਾਂ ਵੱਲੋਂ ਮੌਜੂਦਾ ਦੁਵੱਲੇ ਸਹਿਯੋਗ ਦੀ ਸਮੀਖਿਆ ਤੋਂ ਇਲਾਵਾ ਦੱਖਣੀ ਏਸ਼ੀਆ ਤੇ ਭਾਰਤ-ਪ੍ਰਸ਼ਾਂਤ ਦੇ ਸੱਜਰੇ ਘਟਨਾਕ੍ਰਮ ਅਤੇ ਸਾਂਝੇ ਹਿੱਤਾਂ ਦੇ ਆਲਮੀ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਵਰਚੁਅਲ ਮੀਟਿੰਗ ਬਾਰੇ ਇਹ ਜਾਣਕਾਰੀ ਅੱਜ ਵਿਦੇਸ਼ ਮੰਤਰਾਲੇ ਵੱਲੋਂ ਦਿੱਤੀ ਗਈ ਹੈ। ਮੰਤਰਾਲੇ ਨੇ ਕਿਹਾ, ''ਮੋਦੀ ਅਤੇ ਬਾਇਡਨ ਦੁਵੱਲੇ ਸਹਿਯੋਗ ਦੀ ਸਮੀਖਿਆ ਦੇ ਨਾਲ-ਨਾਲ ਦੱਖਣੀ ਏਸ਼ੀਆ ਤੇ ਭਾਰਤ-ਪ੍ਰਸ਼ਾਂਤ ਦੇ ਸੱਜਰੇ ਘਟਨਾਕ੍ਰਮ ਅਤੇ ਸਾਂਝੇ ਹਿੱਤਾਂ ਦੇ ਆਲਮੀ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕਰਨਗੇ।

ਬਿਆਨ ਮੁਤਾਬਕ, ''ਆਨਲਾਈਨ ਮੀਟਿੰਗ ਦੋਵਾਂ ਧਿਰਾਂ ਨੂੰ ਦੁਵੱਲੀ ਵਿਆਪਕ ਆਲਮੀ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਆਪਣੇ ਲਗਾਤਾਰ ਅਤੇ ਉੱਚ ਪੱਧਰੀ ਸੰਪਰਕ ਨੂੰ ਜਾਰੀ ਰੱਖਣ ਦੇ ਸਮਰੱਥ ਬਣਾਏਗੀ।'' ਦੋਵਾਂ ਨੇਤਾਵਾਂ ਵਿਚਕਾਰ ਇਹ ਆਨਲਾਈਨ ਮੀਟਿੰਗ ਸੋਮਵਾਰ ਨੂੰ ਵਾਸ਼ਿੰਗਟਨ ਵਿੱਚ ਭਾਰਤ ਅਤੇ ਅਮਰੀਕਾ ਵਿਚਕਾਰ ਹੋਣ ਵਾਲੀ 'ਦੋ ਪਲੱਸ ਦੋ' ਮੰਤਰੀ ਪੱਧਰੀ ਵਰਚੁਅਲ ਗੱਲਬਾਤ ਦੇ ਚੌਥੇ ਸੈਸ਼ਨ ਤੋਂ ਪਹਿਲਾਂ ਹੋਵੇਗੀ। ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ 11 ਅਪਰੈਲ ਨੂੰ ਵਾਸ਼ਿੰਗਟਨ ਵਿੱਚ ਇਸ ਗੱਲਬਾਤ ਦੇ ਚੌਥੇ ਸੈਸ਼ਨ ਤਹਿਤ ਅਮਰੀਕੀ ਰੱਖਿਆ ਮੰਤਰੀ ਐੱਲ. ਆਸਟਿਨ ਅਤੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਗੱਲਬਾਤ ਕਰਨਗੇ। -ਪੀਟੀਆਈ



Most Read

2024-09-21 06:05:36