Breaking News >> News >> The Tribune


ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਨਿੱਜੀ ਖੇਤਰ ਦੀ ਭਾਗੀਦਾਰੀ ਵਧਾਉਣੀ ਜ਼ਰੂਰੀ: ਨਾਇਡੂ


Link [2022-04-11 07:14:31]



ਨਵੀਂ ਦਿੱਲੀ, 10 ਅਪਰੈਲ

ਉਪ ਰਾਸ਼ਟਰਪਤੀ ਐੱਮ ਵੈਂਕੱਈਆ ਨਾਇਡੂ ਨੇ ਅੱਜ ਇੱਥੇ ਦੇਸ਼ ਵਿੱਚ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਨਿੱਜੀ ਖੇਤਰ ਦੀ ਵੱਧ ਤੋਂ ਵੱਧ ਭਾਗੀਦਾਰੀ ਦੀ ਲੋੜ 'ਤੇ ਜ਼ੋਰ ਦਿੱਤਾ। ਭਾਰਤ ਵਿੱਚ ਸਿਹਤ ਸੰਭਾਲ ਦੀਆਂ ਲੋੜਾਂ ਪੂਰੀਆਂ ਕਰਨ ਨੂੰ ਇੱਕ ਵਿਆਪਕ ਟੀਚਾ ਦੱਸਦਿਆਂ ਉਨ੍ਹਾਂ ਨਿੱਜੀ ਖੇਤਰ ਤੋਂ ਸਰਕਾਰੀ ਯਤਨਾਂ ਵਿੱਚ ਸਹਿਯੋਗ ਲੈਣ ਅਤੇ ਡਾਕਟਰੀ ਪੇਸ਼ੇ ਅਤੇ ਸਬੰਧਤ ਗਤੀਵਿਧੀਆਂ ਨੂੰ ਇੱਕ ਮਿਸ਼ਨ ਵਾਂਗ ਲੈਣ ਦਾ ਸੱਦਾ ਦਿੱਤਾ। ਇੱਥੇ ਇੱਕ ਨਿੱਜੀ ਸਿਹਤ ਸੇਵਾ ਕੇਂਦਰ ਦਾ ਉਦਘਾਟਨ ਕਰਦਿਆਂ ਨਾਇਡੂੁ ਨੇ ਭਾਰਤ ਵਿੱਚ ਗੈਰ-ਸੰਚਾਰੀ ਬਿਮਾਰੀਆਂ ਦੇ ਵਧ ਰਹੇ ਰੁਝਾਨ 'ਤੇ ਚਿੰਤਾ ਜ਼ਾਹਿਰ ਕੀਤੀ। ਉਪ ਰਾਸ਼ਟਰਪਤੀ ਸਕੱਤਰੇਤ ਵੱਲੋਂ ਜਾਰੀ ਇੱਕ ਬਿਆਨ ਅਨੁਸਾਰ ਨਿੱਜੀ ਖੇਤਰ ਵਿੱਚ ਡਾਕਟਰੀ ਭਾਈਚਾਰੇ ਨੂੰ ਲੋਕਾਂ, ਖਾਸ ਕਰਕੇ ਨੌਜਵਾਨਾਂ ਵਿੱਚ ਸੌਣ ਵਾਲੀ ਜੀਵਨ ਸ਼ੈਲੀ ਅਤੇ ਗੈਰ-ਸਿਹਤਮੰਦ ਖੁਰਾਕ ਦੀਆਂ ਆਦਤਾਂ ਤੋਂ ਪੈਦਾ ਹੋਣ ਵਾਲੇ ਖ਼ਤਰਿਆਂ ਬਾਰੇ ਜਾਗਰੂਕਤਾ ਪੈਦਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਸਰੀਰਕ ਗਤੀਵਿਧੀਆਂ ਅਤੇ ਸਿਹਤਮੰਦ ਜੀਵਨ ਜਿਊਣ ਦਾ ਤਰੀਕਾ ਅਪਣਾਉਣ ਦੀ ਅਪੀਲ ਕੀਤੀ। ਉਪ ਰਾਸ਼ਟਰਪਤੀ ਨੇ ਕਿਹਾ, ''ਕਰੋਨਾ ਮਹਾਮਾਰੀ ਅਤੇ ਤੇਜ਼ੀ ਨਾਲ ਬਦਲ ਰਹੇ ਜਲਵਾਯੂ ਨੇ ਸਾਨੂੰ ਆਪਣੀਆਂ ਆਦਤਾਂ ਅਤੇ ਜਿਊਣ ਦੇ ਤੌਰ-ਤਰੀਕਿਆਂ ਬਾਰੇ ਬਹੁਤ ਕੁੱਝ ਸਿਖਾਇਆ ਹੈ।'' ਉਨ੍ਹਾਂ ਕੁਦਰਤ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਅਤੇ ਵਧੇਰੇ ਟਿਕਾਊ ਜੀਵਨ ਸ਼ੈਲੀ ਅਪਣਾਉਣ ਦਾ ਸੱਦਾ ਦਿੱਤਾ। -ਪੀਟੀਆਈ



Most Read

2024-09-21 06:09:30