World >> The Tribune


ਿਪੰਡ ਬੱਗਾ ’ਚ ਗੁੱਜਰਾਂ ਦੇ ਝਗੜੇ ’ਚ ਤਿੰਨ ਮੌਤਾਂ


Link [2022-04-11 08:14:02]



ਦਵਿੰਦਰ ਸਿੰਘ ਭੰਗੂ

ਰਈਆ, 10 ਮਾਰਚ

ਨੇੜਲੇ ਪਿੰਡ ਬੱਗਾ ਵਿੱਚ ਅੱਜ ਗੁੱਜਰਾਂ ਦੇ ਦੋ ਧੜਿਆਂ ਵਿੱਚ ਹੋਈ ਆਪਸੀ ਲੜਾਈ ਵਿੱਚ ਇੱਕ ਔਰਤ ਸਣੇ ਤਿੰਨ ਜਣਿਆਂ ਦੀ ਮੌਤ ਹੋ ਗਈ ਹੈ। ਝਗੜੇ ਵਿੱਚ ਦਰਜਨ ਦੇ ਕਰੀਬ ਲੋਕ ਜ਼ਖ਼ਮੀ ਵੀ ਹੋਏ ਹਨ। ਪੁਲੀਸ ਨੇ ਮੌਕੇ 'ਤੇ ਪੁੱਜ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੱਤੇਵਾਲ ਦੇ ਪਿੰਡ ਬੱਗਾ ਵਿਚ ਅੱਜ ਨਮਾਜ਼ ਪੜ੍ਹਨ ਨੂੰ ਲੈ ਕੇ ਗੁੱਜਰਾਂ ਦਾ ਝਗੜਾ ਹੋ ਗਿਆ ਅਤੇ ਇਸ ਝਗੜੇ ਦੌਰਾਨ ਚੱਲੇ ਤੇਜ਼ਧਾਰ ਹਥਿਆਰਾਂ ਕਾਰਨ ਤਿੰਨ ਜਣਿਆਂ ਮੌਤ ਹੋ ਗਈ ਅਤੇ ਗੁੱਜਰ ਪਰਿਵਾਰਾਂ ਦੇ ਲੱਗਪਗ ਇੱਕ ਦਰਜਨ ਮੈਂਬਰ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚ ਇੱਕ ਔਰਤ ਅਤੇ ਦੋ ਪੁਰਸ਼ ਸ਼ਾਮਲ ਹਨ। ਮ੍ਰਿਤਕਾਂ ਵਿੱਚੋਂ ਇੱਕ ਗੁੱਜਰ ਦੀ ਸ਼ਨਾਖ਼ਤ ਲਾਲ ਹੁਸੈਨ ਵਾਸੀ ਬੱਗਾ ਵਜੋਂ ਹੋਈ ਹੈ। ਘਟਨਾ ਦਾ ਪਤਾ ਲੱਗਣ 'ਤੇ ਪੁਲੀਸ ਪਾਰਟੀ ਮੌਕੇ 'ਤੇ ਪੁੱਜ ਗਈ ਅਤੇ ਉਸ ਵੱਲੋਂ ਤਫ਼ਤੀਸ਼ ਕੀਤੀ ਜਾ ਰਹੀ ਹੈ। ਜ਼ਖ਼ਮੀਆਂ ਨੂੰ ਸਥਾਨਕ ਹਸਪਤਾਲ ਿਵੱਚ ਦਾਖ਼ਲ ਕਰਵਾਇਆ ਗਿਆ ਹੈ।



Most Read

2024-09-20 13:50:37