World >> The Tribune


ਸ਼ੰਘਾਈ: ਠੀਕ ਹੋਏ ਗਿਆਰਾਂ ਹਜ਼ਾਰ ਕਰੋਨਾ ਮਰੀਜ਼ਾਂ ਨੂੰ ਮਿਲੀ ਛੁੱਟੀ


Link [2022-04-11 08:14:02]



ਪੇਈਚਿੰਗ, 10 ਅਪਰੈਲ

ਕਰੋਨਾ ਮਹਾਮਾਰੀ ਦੇ ਸਭ ਤੋਂ ਮਾੜੇ ਦੌਰ ਵਿੱਚ ਲੰਘ ਰਹੇ ਚੀਨ ਦੇ ਸ਼ਹਿਰ ਸ਼ੰਘਾਈ ਵਿੱਚ ਕਰੀਬ 11 ਹਜ਼ਾਰ ਮਰੀਜ਼ਾਂ ਨੂੰ ਠੀਕ ਹੋਣ ਮਗਰੋਂ ਛੁੱਟੀ ਦੇ ਦਿੱਤੀ ਗਈ ਹੈ ਪਰ ਇੱਥੇ ਕਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ, ਜਿਸ ਕਾਰਨ ਚੀਨ ਦੀ 'ਜ਼ੀਰੋ ਕੋਵਿਡ' ਨੀਤੀ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਪੂਰਬੀ ਚੀਨੀ ਸ਼ਹਿਰ ਦੇ ਪਬਲਿਕ ਹੈਲਥ ਕਮਿਸ਼ਨ ਦੇ ਇੱਕ ਸੀਨੀਅਰ ਅਧਿਕਾਰੀ ਵੂ ਕਿਆਨਯੂ ਨੇ ਅੱਜ ਇੱਥੇ ਮੀਡੀਆ ਨੂੰ ਦੱਸਿਆ ਕਿ ਮਰੀਜ਼ਾਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਜਾਵੇਗਾ। ਹਾਂਗਕਾਂਗ ਦੇ ਸਾਊਥ ਚਾਈਨਾ ਮਾਰਨਿੰਗ ਪੋਸਟ ਦੀ ਰਿਪੋਰਟ ਅਨੁਸਾਰ ਇਲਾਕੇ ਦੇ ਸਬੰਧਤ ਅਧਿਕਾਰੀ ਮਰੀਜ਼ਾਂ ਨੂੰ ਘਰ ਜਾਣ ਦੀ ਇਜਾਜ਼ਤ ਦੇਣਗੇ। ਖ਼ਬਰ ਵਿੱਚ ਕਿਹਾ ਗਿਆ ਹੈ ਕਿ ਕਰੀਬ 11 ਹਜ਼ਾਰ ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ ਹੈ ਪਰ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਅਗਵਾਈ ਵਾਲੀ ਸੱਤਾਧਾਰੀ ਚੀਨੀ ਕਮਿਊਨਿਸਟ ਪਾਰਟੀ ਲਈ ਅੱਜ ਬੈਚੇਨੀ ਵਾਲੀ ਸਥਿਤੀ ਰਹੀ ਕਿਉਂਕਿ ਸ਼ੰਘਾਈ ਵਿੱਚ ਇੱਕ ਦਿਨ 'ਚ ਕਰੋਨਾ ਦੇ 24,944 ਨਵੇਂ ਮਾਮਲੇ ਸਾਹਮਣੇ ਆਏ ਹਨ। -ਪੀਟੀਆਈ



Most Read

2024-09-20 13:40:37