Breaking News >> News >> The Tribune


ਮਹਿਬੂਬਾ ਮੁਫ਼ਤੀ ਘਰ ਵਿੱਚ ਨਜ਼ਰਬੰਦ


Link [2022-04-13 01:41:03]



ਸ੍ਰੀਨਗਰ, 12 ਅਪਰੈਲ

ਪੀਡੀਪੀ ਮੁਖੀ ਅਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੂੰ ਅੱਜ ਜੰਮੂ ਕਸ਼ਮੀਰ ਦੇ ਇਸ ਸ਼ਹਿਰ ਵਿੱਚ ਘਰ 'ਚ ਨਜ਼ਰਬੰਦ ਕਰ ਦਿੱਤਾ ਗਿਆ ਅਤੇ ਉਸ ਨੂੰ ਅਨੰਤਨਾਗ ਜ਼ਿਲ੍ਹੇ ਵਿੱਚ ਜਾਣ ਤੋਂ ਰੋਕ ਦਿੱਤਾ ਗਿਆ ਹੈ। ਮੁਫ਼ਤੀ ਨੇ ਦੋਸ਼ ਲਾਇਆ ਕਿ ਉਹ ਸ਼ੋਪੀਆਂ ਜ਼ਿਲ੍ਹੇ ਵਿੱਚ ਕਸ਼ਮੀਰੀ ਪੰਡਿਤ ਦੇ ਪਰਿਵਾਰ ਨੂੰ ਮਿਲਣ ਜਾਣਾ ਚਾਹੁੰਦੀ ਸੀ, ਜਿਸ 'ਤੇ ਛੇ ਅਪਰੈਲ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਅਤਿਵਾਦੀਆਂ ਨੇ ਹਮਲਾ ਕਰ ਦਿੱਤਾ ਸੀ। ਭਾਰਤ ਸਰਕਾਰ ਜਾਣ-ਬੁੱਝ ਕੇ ਮੁੱਖਧਾਰਾ ਵਿੱਚ ਸ਼ਾਮਲ ਕਸ਼ਮੀਰੀਆਂ ਬਾਰੇ ਕੂੜ-ਪ੍ਰਚਾਰ ਕਰ ਰਹੀ ਹੈ ਅਤੇ ਕਸ਼ਮੀਰ ਪੰਡਿਤਾਂ ਦੇ ਉਜਾੜੇ ਲਈ ਮੁਸਲਮਾਨਾਂ ਨੂੰ ਜ਼ਿੰਮੇਵਾਰੀ ਠਹਿਰਾ ਰਹੀ ਹੈ ਅਤੇ ਉਹ ਨਹੀਂ ਚਾਹੁੰਦੀ ਕਿ ਇਸ ਫਰਜ਼ੀ ਵੰਡਪਾਊ ਬਿਰਤਾਂਤ ਦਾ ਪਰਦਾਫ਼ਾਸ਼ ਹੋਵੇ। ਉਧਰ, ਅਧਿਕਾਰੀਆਂ ਦਾ ਕਹਿਣਾ ਹੈ ਕਿ ਸੁਰੱਖਿਆ ਕਾਰਨਾਂ ਕਰ ਕੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਨੂੰ ਯਾਤਰਾ ਕਰਨ ਤੋਂ ਰੋਕਿਆ ਗਿਆ ਹੈ। -ਆਈਏਐੱਨਐੱਸ



Most Read

2024-09-21 03:43:28