Economy >> The Tribune


ਪੰਜਾਬ ’ਚ ਕੋਲੇ ਦੀ ਘਾਟ ਕਾਰਨ ਬਿਜਲੀ ਸੰਕਟ: ਕਈ ਘੰਟਿਆਂ ਦੇ ਲੱਗ ਰਹੇ ਨੇ ਕੱਟ


Link [2022-04-13 01:41:04]



ਆਤਿਸ਼ ਗੁਪਤਾ

ਚੰਡੀਗੜ੍ਹ, 12 ਅਪਰੈਲ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ 300 ਯੂਨਿਟ ਮੁਫਤ ਦੇਣ ਲਈ ਪੱਬਾਂ ਭਾਰ ਹੋ ਰਹੀ ਹੈ ਪਰ ਸੂਬੇ ਵਿੱਚ ਕੋਲੇ ਦੀ ਘਾਟ ਕਰਕੇ ਬਿਜਲੀ ਦਾ ਵੱਡਾ ਸੰਕਟ ਖੜ੍ਹਾ ਹੋ ਗਿਆ ਹੈ। ਸੂਬੇ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿਚ ਬਿਜਲੀ ਦੇ ਵੱਡੇ-ਵੱਡੇ ਕੱਟ ਲੱਗ ਰਹੇ ਹਨ, ਜਿਸ ਕਰਕੇ ਲੋਕਾਂ ਨੂੰ ਵੀ ਵੱਡੀਆਂ ਮੁਸ਼ਕਲਾਂ ਦਾ ਸਾਮਣਾ ਕਰਨਾ ਪੈ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਵਿੱਚ 4 ਥਰਮਲ ਯੂਨਿਟ ਬੰਦ ਹਨ। ਇਸ ਨਾਲ 1410 ਮੈਗਾਵਾਟ ਦਾ ਨੁਕਸਾਨ ਹੋ ਰਿਹਾ ਹੈ। ਹਾਲਾਂਕਿ ਪੀਐੱਸਪੀਸੀਐੱਲ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੂਬੇ ਵਿੱਚ ਬਿਜਲੀ ਦੀ ਕੋਈ ਘਾਟ ਨਹੀਂ ਹੈ।



Most Read

2024-09-19 19:45:27