Breaking News >> News >> The Tribune


ਆਕਾਰ ਪਟੇਲ ਮਾਮਲਾ: ਸੀਬੀਆਈ ਦੀ ਪਟੀਸ਼ਨ ’ਤੇ ਅਦਾਲਤ ਨੇ ਹੁਕਮ ਰਾਖਵੇਂ ਰੱਖੇ


Link [2022-04-13 04:55:16]



ਨਵੀਂ ਦਿੱਲੀ, 12 ਅਪਰੈਲ

ਦਿੱਲੀ ਦੀ ਇੱਕ ਅਦਾਲਤ ਨੇ ਅਮਨੈਸਟੀ ਇੰਟਰਨੈਸ਼ਨਲ ਇੰਡੀਆ ਬੋਰਡ ਦੇ ਪ੍ਰਧਾਨ ਆਕਾਰ ਪਟੇਲ ਖ਼ਿਲਾਫ਼ ਵਿਦੇਸ਼ੀ ਚੰਦਾ ਰੈਗੂਲੇਸ਼ਨ ਐਕਟ 'ਚ ਕਥਿਤ ਉਲੰਘਣਾ ਨਾਲ ਸਬੰਧਤ ਮਾਮਲੇ 'ਚ ਲੁਕਆਊਟ ਸਰਕੁਲਰ ਵਾਪਸ ਲੈਣ ਅਤੇ ਉਨ੍ਹਾਂ ਤੋਂ ਮੁਆਫ਼ੀ ਮੰਗਣ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਸੀਬੀਆਈ ਦੀ ਅਰਜ਼ੀ 'ਤੇ ਅੱਜ ਆਪਣਾ ਹੁਕਮ ਰਾਖਵਾਂ ਰੱਖ ਲਿਆ ਹੈ। ਵਿਸ਼ੇਸ਼ ਜੱਜ ਸੰਤੋਸ਼ ਸਨੇਹੀ ਮਾਨ ਨੇ ਮੈਜਿਸਟਰੇਟ ਅਦਾਲਤ ਦੇ ਫ਼ੈਸਲੇ 'ਚ ਸੋਧ ਦੀ ਮੰਗ ਵਾਲੀ ਏਜੰਸੀ ਦੀ ਪਟੀਸ਼ਨ 'ਤੇ ਸੀਬੀਆਈ ਤੇ ਪਟੇਲ ਵੱਲੋਂ ਪੇਸ਼ ਹੋਏ ਵਕੀਲਾਂ ਦੀਆਂ ਦਲੀਲਾਂ ਸੁਣਨ ਮਗਰੋਂ ਹੁਕਮ ਰਾਖਵਾਂ ਰੱਖਿਆ ਹੈ। ਜੱਜ ਨੇ ਮੈਜਿਸਟਰੇਟ ਅਦਾਲਤ ਦੇ ਹੁਕਮਾਂ 'ਤੇ ਰੋਕ ਨੂੰ ਨਜ਼ਰਸਾਨੀ ਪਟੀਸ਼ਨ 'ਤੇ ਆਖਰੀ ਫ਼ੈਸਲਾ ਹੋਣ ਤੱਕ ਵਧਾ ਦਿੱਤਾ ਹੈ। ਕੇਂਦਰ ਨੇ ਸੀਬੀਆਈ ਨੂੰ ਅਕਾਰ ਪਟੇਲ ਖ਼ਿਲਾਫ਼ ਵਿਦੇਸ਼ੀ ਚੰਦਾ ਰੈਗੂਲੇਸ਼ਨ ਐਕਟ ਦੀ ਉਲੰਘਣਾ ਦੇ ਮਾਮਲੇ 'ਚ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। -ਪੀਟੀਆਈ



Most Read

2024-09-21 03:27:28