Breaking News >> News >> The Tribune


ਵਿਕਰਾਂਤ ਫੰਡ ਕੇਸ: ਕਿਰਤ ਸੋਮਈਆ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਰਾਹਤ


Link [2022-04-14 09:58:52]



ਮੁੰਬਈ: ਬੰਬੇ ਹਾਈ ਕੋਰਟ ਨੇ ਜਲ ਸੈਨਾ ਵਿੱਚ ਹਟਾਏ ਗਏ ਜਹਾਜ਼ ਢੋਣ ਵਾਲੇ ਬੇੜੇ ਵਿਕਰਾਂਤ ਨੂੰ ਬਹਾਲ ਕਰਵਾਉਣ ਦੇ ਨਾਮ 'ਤੇ ਇਕੱਠੇ ਕੀਤੇ ਫੰਡ ਦੇ ਕਥਿਤ ਗਬਨ ਮਾਮਲੇ ਵਿੱਚ ਭਾਜਪਾ ਨੇਤਾ ਕਿਰਤ ਸੋਮਈਆ ਨੂੰ ਅੱਜ ਗ੍ਰਿਫ਼ਤਾਰੀ ਤੋਂ ਅੰਤਰਿਮ ਰਾਹਤ ਦੇ ਦਿੱਤੀ ਹੈ। ਜਸਟਿਸ ਅਨੁਜਾ ਪ੍ਰਭੂਦੇਸਾਈ ਦੇ ਇਕਹਿਰੇ ਬੈਂਚ ਨੇ ਕਿਹਾ ਕਿ ਗ੍ਰਿਫ਼ਤਾਰੀ ਦੀ ਸਥਿਤੀ ਵਿੱਚ ਸੋਮਈਆ ਨੂੰ 50 ਹਜ਼ਾਰ ਦੇ ਨਿੱਜੀ ਮੁਚੱਲਕੇ 'ਤੇ ਰਿਹਾਅ ਕੀਤਾ ਜਾਵੇ। ਜਸਟਿਸ ਪ੍ਰਭੂਦੇਸਾਈ ਨੇ ਸੋਮਈਆ ਨੂੰ ਮਾਮਲੇ ਦੀ ਜਾਂਚ ਵਿੱਚ ਪੁਲੀਸ ਨੂੰ ਸਹਿਯੋਗ ਦੇਣ ਅਤੇ 11 ਤੋਂ 18 ਅਪਰੈਲ ਤੱਕ ਸਵੇਰੇ 11 ਤੋਂ 2 ਵਜੇ ਵਿਚਾਲੇ ਜਾਂਚ ਅਧਿਕਾਰੀ ਨਾਲ ਸੰਪਰਕ ਕਰਨ ਲਈ ਆਖਿਆ ਹੈ। ਹਾਈ ਕੋਰਟ ਵੱਲੋਂ ਸੋਮਈਆ ਦੀ ਪੇਸ਼ਗੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਦੋ ਹਫ਼ਤੇ ਬਾਅਦ 28 ਅਪਰੈਲ ਨੂੰ ਕੀਤੀ ਜਾਵੇਗੀ। -ਪੀਟੀਆਈ



Most Read

2024-09-21 03:33:16