Breaking News >> News >> The Tribune


ਐੱਮਐੱਸਪੀ ਕਮੇਟੀ ਲਈ ਕਿਸਾਨਾਂ ਨੇ ਨਹੀਂ ਦਿੱਤੇ ਨਾਮ: ਤੋਮਰ


Link [2022-04-14 09:58:52]



ਨਵੀਂ ਦਿੱਲੀ: ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਸਬੰਧੀ ਕਮੇਟੀ ਗਠਿਤ ਕਰਨ ਲਈ ਕੇਂਦਰ ਸਰਕਾਰ ਅਜੇ ਵੀ ਕਿਸਾਨ ਯੂਨੀਅਨਾਂ ਵੱਲੋਂ ਮੈਂਬਰਾਂ ਦਾ ਨਾਂ ਦਿੱਤੇ ਜਾਣ ਦੀ ਉਡੀਕ ਕਰ ਰਹੀ ਹੈ।ਪਿਛਲੇ ਸਾਲ ਨਵੰਬਰ ਵਿੱਚ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਅਦਾ ਕੀਤਾ ਸੀ ਕਿ ਐੱਮਐੱਸਪੀ ਪ੍ਰਣਾਲੀ ਨੂੰ ਵਧੇਰੇ ਪ੍ਰਭਾਵੀ ਤੇ ਪਾਰਦਰਸ਼ੀ ਬਣਾਉਣ ਅਤੇ ਜ਼ੀਰੋ ਬਜਟ ਆਧਾਰਤ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਇਕ ਕਮੇਟੀ ਗਠਿਤ ਕੀਤੀ ਜਾਵੇਗੀ। ਸ੍ਰੀ ਤੋਮਰ ਨੇ ਇਕ ਪ੍ਰੋਗਰਾਮ ਦੌਰਾਨ ਗੱਲਬਾਤ ਕਰਦਿਆਂ ਕਿਹਾ, ''ਅਸੀਂ ਐੱਮਐੱਸਪੀ 'ਤੇ ਕਮੇਟੀ ਬਣਾਉਣ ਲਈ ਕਿਸਾਨ ਜਥੇਬੰਦੀਆਂ ਤੋਂ ਦੋ-ਤਿੰਨ ਮੈਂਬਰਾਂ ਦੇ ਨਾਮ ਮੰਗੇ ਸਨ ਪਰ ਸਾਨੂੰ ਅਜੇ ਤੱਕ ਕੋਈ ਨਾਮ ਨਹੀਂ ਮਿਲਿਆ ਹੈ। ਨਾਮ ਮਿਲਣ ਮਗਰੋਂ ਜਲਦੀ ਹੀ ਕਮੇਟੀ ਦਾ ਗਠਨ ਕੀਤਾ ਜਾਵੇਗਾ।'' ਉਨ੍ਹਾਂ ਦਾਅਵਾ ਕੀਤਾ ਕਿ ਕਮੇਟੀ ਬਣਾਉਣ ਵਿੱਚ ਸਰਕਾਰ ਵੱਲੋਂ ਕੋਈ ਦੇਰੀ ਨਹੀਂ ਕੀਤੀ ਜਾ ਰਹੀ ਹੈ। -ਪੀਟੀਆਈ



Most Read

2024-09-21 03:38:02