Economy >> The Tribune


ਪੰਜਾਬ ਦੀਆਂ ਦਾਣਾ ਮੰਡੀਆਂ ’ਚ ਏਜੰਸੀਆਂ ਨੇ ਕਣਕ ਦੀ ਖਰੀਦ ਬੰਦ ਕੀਤੀ


Link [2022-04-14 09:58:54]



ਲਖਵੀਰ ਸਿੰਘ ਚੀਮਾ

ਟੱਲੇਵਾਲ, 13 ਅਪਰੈਲ

ਪੰਜਾਬ ਵਿੱਚ ਕਣਕ ਦੀ ਫ਼ਸਲ ਦਾ ਸੀਜ਼ਨ ਜਾਰੀ ਹੈ। ਇਸ ਦਰਮਿਆਨ ਜਿਥੇ ਇਸ ਵਾਰ ਗਰਮੀ ਜ਼ਿਆਦਾ ਪੈਣ ਕਾਰਨ ਕਿਸਾਨਾਂ ਨੂੰ ਝਾੜ ਘੱਟ ਨਿਕਲਣ ਕਾਰਨ ਪ੍ਰੇਸ਼ਾਨੀ ਹੈ, ਉਥੇ ਕੇਂਦਰ ਸਰਕਾਰ ਦੇ ਨਵੇਂ ਫ਼ੈਸਲੇ ਨੇ ਕਿਸਾਨਾਂ ਦੀਆਂ ਚਿੰਤਾਵਾਂ ਹੋਰ ਵਧਾ ਦਿੱਤੀਆਂ ਹਨ। ਕੱਲ੍ਹ ਸ਼ਾਮ ਤੋਂ ਪੰਜਾਬ ਦੀਆਂ ਦਾਣਾ ਮੰਡੀਆਂ ਵਿੱਚ ਖਰੀਦ ਏਜੰਸੀਆਂ ਨੇ ਕਣਕ ਦੀ ਖਰੀਦ ਬੰਦ ਕਰ ਦਿੱਤੀ ਹੈ। ਇਸ ਦਾ ਕਾਰਨ ਕਣਕ ਦੇ ਦਾਣੇ ਦੀ ਟੁੱਟ ਜਾਂ ਬਾਰੀਕੀ ਦੱਸਿਆ ਜਾ ਰਿਹਾ ਹੈ। ਇਸ ਕਾਰਨ ਪਿੰਡਾਂ ਦੀਆਂ ਦਾਣਾ ਮੰਡੀਆਂ ਵਿਚ ਕਿਸਾਨਾਂ ਵਿਚ ਭਾਰੀ ਰੋਸ ਹੈ। ਅੱਜ ਬਰਨਾਲਾ ਜ਼ਿਲ੍ਹੇ ਦੇ ਪਿੰਡ ਚੀਮਾ ਦੀ ਦਾਣਾ ਮੰਡੀ ਵਿੱਚ ਖਰੀਦ ਬੰਦ ਹੋਣ ਕਾਰਨ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਰੋਸ ਜ਼ਾਹਿਰ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀ ਕਿਸਾਨਾਂ ਦਰਸ਼ਨ ਸਿੰਘ, ਗੁਰਦਿਆਲ ਸਿੰਘ ਅਤੇ ਬਲਵੰਤ ਸਿੰਘ ਨੇ ਕਿਹਾ ਕਿ ਇਸ ਵਾਰ ਗਰਮੀ ਵੱਧ ਪੈਣ ਕਾਰਨ ਕੁਦਰਤ ਦੀ ਮਾਰ ਪਹਿਲਾਂ ਹੀ ਕਿਸਾਨਾਂ ਉੱਪਰ ਪੈ ਚੁੱਕੀ ਹੈ। ਗਰਮੀ ਵੱਧ ਪੈਣ ਕਾਰਨ ਕਣਕ ਦਾ ਝਾੜ ਪਹਿਲਾਂ ਨਾਲੋਂ ਅੱਧਾ ਰਹਿ ਗਿਆ ਹੈ,ਜਿਸ ਕਰਕੇ ਕਿਸਾਨਾਂ ਦੀ ਆਮਦਨ ਵਧਣ ਦੀ ਥਾਂ ਘਟ ਗਈ ਹੈ। ਕਿਸਾਨ ਇਸ ਵਾਰ ਸਰਕਾਰ ਤੋਂ ਬੋਨਸ ਜਾਂ ਮੁਆਵਜ਼ੇ ਦੀ ਝਾਕ ਰੱਖ ਰਹੇ ਹਨ ਪਰ ਕੇਂਦਰ ਸਰਕਾਰ ਨੇ ਤਾਂ ਮੰਡੀਆਂ ਵਿੱਚ ਆਈ ਫ਼ਸਲ ਦੀ ਵੀ ਖ਼ਰੀਦ ਬੰਦ ਕਰਨ ਦੇ ਹੁਕਮ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜੇਕਰ ਇਕ ਦੋ ਦਿਨਾਂ ਵਿਚ ਖਰੀਦ ਮੁੜ ਸ਼ੁਰੂ ਨਾ ਕੀਤੀ ਤਾਂ ਕਿਸਾਨ ਸੜਕਾਂ ਉਪਰ ਉਤਰ ਕੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।



Most Read

2024-09-19 19:41:14