World >> The Tribune


ਇਮਰਾਨ ਖ਼ਾਨ ਖ਼ਿਲਾਫ਼ ਤੋਹਫ਼ੇ ਨੂੰ ਵੇਚਣ ਦੇ ਦੋਸ਼ਾਂ ਦੀ ਜਾਂਚ ਸ਼ੁਰੂ


Link [2022-04-14 09:58:57]



ਇਸਲਾਮਾਬਾਦ, 13 ਅਪਰੈਲ

ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਤੋਹਫ਼ੇ ਵਜੋਂ ਮਿਲੇ ਬੇਸ਼ਕੀਮਤੀ ਹਾਰ ਨੂੰ ਸਰਕਾਰੀ ਖ਼ਜ਼ਾਨੇ ਵਿੱਚ ਜਮ੍ਹਾਂ ਕਰਵਾਉਣ ਦੀ ਬਜਾਏ ਅੱਗੇ ਜਵੈਲਰ ਨੂੰ 18 ਕਰੋੜ ਰੁਪਏ ਵਿੱਚ ਵੇਚਣ ਦੇ ਦੋਸ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਜਾਣਕਾਰੀ ਅੱਜ ਮੀਡੀਆ ਰਿਪੋਰਟਾਂ ਵਿੱਚ ਦਿੱਤੀ ਗਈ ਹੈ। 'ਐਕਸਪ੍ਰੈੱਸ ਟ੍ਰਿਬਿਊਨ' ਦੀ ਰਿਪੋਰਟ ਮੁਤਾਬਕ, ਇਮਰਾਨ ਖ਼ਾਨ ਨੇ ਤੋਹਫ਼ੇ ਵਿੱਚ ਮਿਲੇ ਇਸ ਹਾਰ ਨੂੰ ਤੋਸ਼ਾ-ਖ਼ਾਨਾ ਵਿੱਚ ਜਮ੍ਹਾਂ ਨਹੀਂ ਕਰਵਾਇਆ, ਬਲਕਿ ਉਸ ਨੇ ਸਾਬਕਾ ਵਿਸ਼ੇਸ਼ ਸਹਾਇਕ ਜ਼ੁਲਫੀਕਾਰ ਬੁਖ਼ਾਰੀ ਨੂੰ ਦੇ ਦਿੱਤਾ, ਜਿਸ ਨੇ ਇਸ ਨੂੰ ਅੱਗੇ ਲਾਹੌਰ ਵਿੱਚ ਜਵੈਲਰ ਨੂੰ 18 ਕਰੋੜ ਰੁਪਏ ਵਿੱਚ ਵੇਚ ਦਿੱਤਾ। ਇਸੇ ਦੌਰਾਨ ਪਾਕਿਸਤਾਨ ਦੀ ਨਵੀਂ ਸਰਕਾਰ ਨੇ ਜਲਾਵਤਨ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਅਤੇ ਸਾਬਕਾ ਵਿੱਤ ਮੰਤਰੀ ਇਸਹਾਕ ਡਾਰ ਦੇ ਪਾਸਪੋਰਟ ਛੇਤੀ ਨਵਿਆਉਣ ਲਈ ਅੰਦਰੂਨੀ ਮਾਮਲਿਆਂ ਬਾਰੇ ਮੰਤਰਾਲੇ ਨੂੰ ਹਦਾਇਤ ਕੀਤੀ ਹੈ। ਜੀਓ ਟੀਵੀ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਲੰਡਨ ਸਥਿਤ ਪਾਕਿਸਤਾਨੀ ਹਾਈ ਕਮਿਸ਼ਨ ਨੂੰ ਪੀਐੱਮਐੱਲ-ਐੱਨ ਆਗੂਆਂ ਦੇ ਪਾਸਪੋਰਟ ਨਵਿਆਉਣ ਦਾ ਕੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। -ਪੀਟੀਆਈ



Most Read

2024-09-20 11:45:15