Breaking News >> News >> The Tribune


ਸ਼ੋਪੀਆਂ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਦੋ ਦਹਿਸ਼ਤਗਰਦ ਹਲਾਕ


Link [2022-04-15 04:54:57]



ਸ੍ਰੀਨਗਰ, 14 ਅਪਰੈਲ

ਜੰਮੂ-ਕਸ਼ਮੀਰ ਦੇ ਸ਼ੋਪੀਆਂ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿਚ ਦੋ ਦਹਿਸ਼ਤਗਰਦ ਮਾਰੇ ਗਏ। ਇਸ ਦੌਰਾਨ ਸੁਰੱਖਿਆ ਬਲਾਂ ਦਾ ਵਾਹਨ ਹਾਦਸਾਗ੍ਰਸਤ ਹੋ ਗਿਆ ਜਿਸ ਕਾਰਨ ਦੋ ਫੌਜੀ ਜਵਾਨਾਂ ਦੀ ਮੌਤ ਹੋ ਗਈ। ਫੌਜ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਬਡਗਾਮ ਵਿਚ ਦਹਿਸ਼ਤਗਰਦ ਲੁਕੇ ਹੋਏ ਹਨ। ਜਦ ਸੁਰੱਖਿਆ ਬਲਾਂ ਨੇ ਦਹਿਸ਼ਤਗਰਦਾਂ ਦੀ ਲੁਕਣਗਾਹ ਨੂੰ ਘੇਰਾ ਪਾਇਆ ਤਾਂ ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾਈਆਂ। ਇਸ ਮੌਕੇ ਦੁਵੱਲੀ ਗੋਲੀਬਾਰੀ ਵਿਚ ਦੋ ਦਹਿਸ਼ਤਗਰਦ ਮਾਰੇ ਗਏ। ਇਸ ਮੌਕੇ ਦਹਿਸ਼ਤਗਰਦਾਂ ਦੀ ਭਾਲ ਵਿਚ ਵਿਚ ਜਾ ਰਹੇ 44 ਰਾਸ਼ਟਰੀ ਰਾਈਫਲਜ਼ ਦੇ ਜਵਾਨਾਂ ਦੀ ਸੂਮੋ ਗੱਡੀ ਪਲਟ ਗਈ ਜਿਸ ਕਾਰਨ ਦੋ ਜਣੇ ਥਾਏਂ ਮਾਰੇ ਗਏ ਤੇ ਕਈ ਜ਼ਖ਼ਮੀ ਹੋ ਗਏ।



Most Read

2024-09-21 03:46:08