Breaking News >> News >> The Tribune


ਸੰਵਿਧਾਨ ਨਿਰਮਾਤਾ ਡਾ. ਅੰਬੇਡਕਰ ਨੂੰ ਦੇਸ਼ ਭਰ ’ਚ ਸ਼ਰਧਾਂਜਲੀਆਂ


Link [2022-04-15 09:16:39]



ਨਵੀਂ ਦਿੱਲੀ/ਲਖਨਊ/ਮੁੰਬਈ, 14 ਅਪਰੈਲ

ਸੰਵਿਧਾਨ ਨਿਰਮਾਣਾ ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ 131ਵੀਂ ਜੈਅੰਤੀ ਮੌਕੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉੱਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਕਾਂਗਰਸ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਤੋਂ ਇਲਾਵਾ ਹੋਰ ਸਿਆਸੀ ਆਗੂਆਂ ਤੇ ਹਸਤੀਆਂ ਸਮੇਤ ਦੇਸ਼ ਭਰ ਦੇ ਲੋਕਾਂ ਨੇ ਸ਼ਰਧਾਂਜਲੀ ਭੇਟ ਕੀਤੀ। ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਹ ਸਮਾਜ ਦੇ ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਸਨ ਤੇ ਉਨ੍ਹਾਂ ਆਪਣੀ ਸਾਰੀ ਜ਼ਿੰਦਗੀ ਹਾਸ਼ੀਏ 'ਤੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ 'ਚ ਲਗਾ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦਲਿਤਾਂ ਤੇ ਹੋਰ ਦੱਬੇ ਕੁਚਲੇ ਲੋਕਾਂ ਲਈ ਅੰਬੇਡਕਰ ਦੇ ਵਿਚਾਰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ਲਈ ਪ੍ਰੇਰਨਾ ਸਰੋਤ ਹਨ। ਮੋਦੀ ਨੇ ਟਵੀਟ ਕੀਤਾ, 'ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਜੈਅੰਤੀ ਮੌਕੇ ਸ਼ਰਧਾਂਜਲੀ। ਭਾਰਤ ਦੀ ਪ੍ਰਗਤੀ 'ਚ ਉਨ੍ਹਾਂ ਵੱਡਾ ਯੋਗਦਾਨ ਦਿੱਤਾ ਹੈ। ਅੱਜ ਦੇਸ਼ ਲਈ ਉਨ੍ਹਾਂ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਦੀ ਸਾਡੀ ਵਚਨਬੱਧਤਾ ਦੁਹਰਾਉਣ ਦਾ ਦਿਨ ਹੈ।' ਕਾਂਗਰਸ ਆਗੂ ਰਾਹੁਲ ਗਾਂਧੀ ਨੇ ਟਵੀਟ ਕੀਤਾ, 'ਮੈਂ ਡਾ. ਬੀ.ਆਰ. ਅੰਬੇਡਕਰ ਦੀ 131ਵੀਂ ਜੈਅੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਉਨ੍ਹਾਂ ਭਾਰਤ ਨੂੰ ਉਸ ਦੀ ਸ਼ਕਤੀ ਦਾ ਸਭ ਤੋਂ ਮਜ਼ਬੂਤ ਥੰਮ੍ਹ ਸਾਡਾ ਪਵਿੱਤਰ ਸੰਵਿਧਾਨ ਦਿੱਤਾ ਹੈ।' ਕਾਂਗਰਸ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਕਿਹਾ ਕਿ ਡਾ. ਅੰਬੇਡਕਰ ਬਰਾਬਰੀ, ਮਨੁੱਖੀ ਅਧਿਕਾਰਾਂ ਤੇ ਸਮਾਜਿਕ ਨਿਆਂ ਦੇ ਪੈਰੋਕਰ ਸਨ। ਲਖਨਊ 'ਚ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਇਸ ਮੌਕੇ ਆਪਣੇ ਵਿਰੋਧੀਆਂ ਦੀ ਆਲੋਚਨਾ ਕੀਤੀ। -ਪੀਟੀਆਈ



Most Read

2024-09-21 03:29:51