Breaking News >> News >> The Tribune


ਅਤਿਵਾਦੀਆਂ ਨਾਲ ਮੁਕਾਬਲੇ ’ਚ ਜਵਾਨ ਸ਼ਹੀਦ


Link [2022-04-16 21:34:24]



ਸ੍ਰੀਨਗਰ, 16 ਅਪਰੈਲ

ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਇੱਕ ਜਵਾਨ ਸ਼ਹੀਦ ਹੋ ਗਿਆ ਹੈ। ਪੁਲੀਸ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਜ਼ਿਲ੍ਹੇ 'ਚ ਕੋਕਰਨਾਗ ਨੇੜੇ ਵਤਨਾਰ ਇਲਾਕੇ 'ਚ ਅਤਿਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲਣ ਮਗਰੋਂ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਉਨ੍ਹਾਂ ਕਿਹਾ ਕਿ ਇਹ ਤਲਾਸ਼ੀ ਮੁਹਿੰਮ ਉਸ ਸਮੇਂ ਮੁਕਾਬਲੇ 'ਚ ਤਬਦੀਲ ਹੋ ਗਈ ਜਦੋਂ ਅਤਿਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀ ਚਲਾ ਦਿੱਤੀ।



Most Read

2024-09-21 00:33:00