World >> The Tribune


ਪਾਕਿ ਵੱਲੋਂ ਅਫ਼ਗਾਨਿਸਤਾਨ ਨੂੰ ਸਰਹੱਦ ਪਾਰ ਤੋਂ ਅਤਿਵਾਦ ਰੋਕਣ ਦੀ ਅਪੀਲ


Link [2022-04-18 06:13:58]



ਇਸਲਾਮਾਬਾਦ, 17 ਅਪਰੈਲ

ਪਾਕਿਸਤਾਨ ਨੇ ਅੱਜ ਅਫ਼ਗਾਨਿਸਤਾਨ ਨੂੰ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਸਰਹੱਦ ਪਾਰ ਤੋਂ ਉਸ ਦੇ ਸੁਰੱਖਿਆ ਬਲਾਂ 'ਤੇ ਹਮਲੇ ਤੇਜ਼ੀ ਨਾਲ ਵਧੇ ਹਨ ਅਤੇ ਉਨ੍ਹਾਂ ਆਪਣੇ ਗੁਆਂਢੀ ਮੁਲਕ ਦੇ ਤਾਲਿਬਾਨੀ ਸ਼ਾਸਕਾਂ ਨੂੰ ਇਨ੍ਹਾਂ ਅਤਿਵਾਦੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਵਿਦੇਸ਼ ਦਫ਼ਤਰ ਦੀ ਇਹ ਟਿੱਪਣੀ ਪਾਕਿਸਤਾਨ-ਅਫਗਾਨ ਸਰਹੱਦ 'ਤੇ ਹਾਲ ਦੀਆਂ ਘਟਨਾਵਾਂ ਸਬੰਧੀ ਮੀਡੀਆ ਵਿੱਚ ਚੁੱਕੇ ਗਏ ਸਵਾਲਾਂ ਦੇ ਮੱਦੇਨਜ਼ਰ ਆਈ ਹੈ। ਇਸ ਵਿੱਚ ਕਿਹਾ ਗਿਆ ਹੈ, ''ਪਿਛਲੇ ਕੁੱਝ ਦਿਨਾਂ ਦੌਰਾਨ ਪਾਕਿਸਤਾਨ-ਅਫ਼ਗਾਨ ਸਰਹੱਦ 'ਤੇ ਘਟਨਾਵਾਂ ਵਧੀਆਂ ਹਨ, ਜਿਸ ਵਿੱਚ ਸਰਹੱਦ ਪਾਰ ਤੋਂ ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।'' ਵਿਦੇਸ਼ ਦਫ਼ਤਰ ਨੇ ਕਿਹਾ, ''ਪਿਛਲੇ ਕੁੱਝ ਮਹੀਨਿਆਂ ਦੌਰਾਨ ਪਾਕਿਸਤਾਨ ਵਾਰ ਵਾਰ ਅਫ਼ਗਾਨ ਸਰਕਾਰ ਨੂੰ ਪਾਕਿਸਤਾਨ-ਅਫ਼ਗਾਨ ਸਰਹੱਦੀ ਖੇਤਰ ਨੂੰ ਸੁਰੱਖਿਆ ਕਰਨ ਦੀ ਅਪੀਲ ਕਰਦਾ ਆ ਰਿਹਾ ਹੈ ਕਿਉਂਕਿ ਅਤਿਵਾਦੀ ਪਾਕਿਸਤਾਨ ਅੰਦਰ ਸਰਗਰਮੀਆਂ ਨੂੰ ਅੰਜ਼ਾਮ ਦੇਣ ਲਈ ਅਫ਼ਗਾਨਿਸਤਾਨ ਦੀ ਧਰਤੀ ਦੀ ਵਰਤੋਂ ਬੇਖ਼ੌਫ ਹੋ ਕੇ ਕਰ ਰਹੇ ਹਨ।'' -ਪੀਟੀਆਈ



Most Read

2024-09-20 09:53:17