Breaking News >> News >> The Tribune


ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਯੋਗੀ


Link [2022-04-18 08:34:05]



ਗੋਰਖਪੁਰ (ਯੂਪੀ), 17 ਅਪਰੈਲ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅੱਜ ਗੋਰਖਪੁਰ 'ਚ ਸਰਕਾਰੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਦਾ ਕੰਮ ਤੇਜ਼ੀ ਨਾਲ ਅੱਗੇ ਵਧਾਉਣ ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਸਖਤੀ ਕਰਨ ਦੀ ਹਦਾਇਤ ਕੀਤੀ।

ਅਮਨ-ਕਾਨੂੰਨ ਦੀ ਸਥਿਤੀ ਤੇ ਵੱਖ ਵੱਖ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਪ੍ਰਾਜੈਕਟ ਪਾਰਦਰਸ਼ੀ ਢੰਗ ਨਾਲ ਸਮੇਂ ਸਿਰ ਮੁਕੰਮਲ ਹੋਣੇ ਚਾਹੀਦੇ ਹਨ ਤੇ ਇਨ੍ਹਾਂ 'ਚ ਭ੍ਰਿਸ਼ਟਾਚਾਰ ਬਿਲਕੁਲ ਵੀ ਨਹੀਂ ਹੋਣਾ ਚਾਹੀਦਾ। ਇਸ ਮੀਟਿੰਗ 'ਚ ਗੋਰਖਪੁਰ ਡਿਵੀਜ਼ਨ ਦੇ ਪ੍ਰਸ਼ਾਸਨਿਕ, ਪੁਲੀਸ ਤੇ ਹੋਰ ਅਧਿਕਾਰੀ ਹਾਜ਼ਰ ਸਨ। ਮੁੱਖ ਮੰਤਰੀ ਨੇ ਸਾਰੇ ਵਿਕਾਸ ਪ੍ਰਾਜੈਕਟ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ, 'ਸਾਰੇ ਕੰਮ ਪਾਰਦਰਸ਼ੀ ਢੰਗ ਨਾਲ ਤੇ ਮਿਆਰੀ ਹੋਣ। ਹਰ ਪ੍ਰਾਜੈਕਟ ਲਈ ਇੱਕ ਨੋਡਲ ਅਫਸਰ ਨਿਯੁਕਤ ਕੀਤਾ ਜਾਵੇ। ਜਿਸ ਵੀ ਅਧਿਕਾਰੀ ਖ਼ਿਲਾਫ਼ ਲਾਪ੍ਰਵਾਹੀ ਵਰਤਣ ਜਾਂ ਕੋਈ ਹੋਰ ਸ਼ਿਕਾਇਤ ਆਈ ਤਾਂ ਉਸ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਵਿਕਾਸ ਕਾਰਜਾਂ 'ਚ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗ।' ਇਸ ਮੌਕੇ ਜ਼ਿਲ੍ਹਾ ਅਧਿਕਾਰੀਆਂ ਨੇ ਅਮਨ ਤੇ ਕਾਨੂੰਨ ਦੀ ਸਥਿਤੀ ਅਤੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਬਾਰੇ ਰਿਪੋਰਟ ਪੇਸ਼ ਕੀਤੀ। ਮੁੱਖ ਮੰਤਰੀ ਨੇ ਅਮਨ ਤੇ ਕਾਨੂੰਨ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਇਨਸਾਫ਼ ਦੇਣਾ ਉਨ੍ਹਾਂ ਦੀ ਮੁੱਢਲੀ ਜ਼ਿੰਮੇਵਾਰੀ ਹੈ ਅਤੇ ਹਰ ਕਿਸੇ ਦਾ ਭਰੋਸਾ ਜਿੱਤਣ ਦੀ ਕੋਸ਼ਿਸ਼ ਕੀਤੀ ਜਾਵੇ। -ਪੀਟੀਆਈ



Most Read

2024-09-20 22:28:50