Breaking News >> News >> The Tribune


ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ ਵਾਸੀਆਂ ਨੂੰ ਭੀੜ ਵਾਲੇ ਇਲਾਕਿਆਂ ’ਚ ਮਾਸਕ ਪਾਉਣ ਦੀ ਹਦਾਇਤ


Link [2022-04-18 23:34:32]



ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 18 ਅਪਰੈਲ

ਕੁਝ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੱਧ ਰਹੇ ਕਰੋਨਾ ਕੇਸਾਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਐਡਵਾਈਜ਼ਰੀ ਜਾਰੀ ਕਰਦਿਆਂ ਸ਼ਹਿਰ ਵਾਸੀਆਂ ਨੂੰ ਭੀੜ-ਭਾੜ ਵਾਲੇ ਇਲਾਕਿਆਂ ਵਿੱਚ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ। ਪ੍ਰਸ਼ਾਸਨ ਨੇ ਪਬਲਿਕ ਟਰਾਂਸਪੋਰਟ (ਬੱਸਾਂ, ਰੇਲ ਗੱਡੀਆਂ ਅਤੇ ਟੈਕਸੀਆਂ) ਵਿੱਚ ਸਫ਼ਰ ਦੌਰਾਨ, ਸਿਨੇਮਾਘਰਾਂ, ਸ਼ਾਪਿੰਗ ਮਾਲਜ਼ ,ਡਿਪਾਰਟਮੈਂਟਲ ਸਟੋਰਾਂ, ਕਲਾਸਰੂਮ , ਦਫ਼ਤਰਾਂ ਅਤੇ ਇਨਡੋਰ ਇਕੱਠਾਂ ਵਿੱਚ ਮਾਸਕ ਪਾਉਣਾ ਯਕੀਨੀ ਬਣਾਉਣ ਲਈ ਕਿਹਾ ਹੈ।



Most Read

2024-09-20 22:36:20