Breaking News >> News >> The Tribune


ਜਹਾਂਗੀਰਪੁਰੀ 'ਚ ਭਾਰੀ ਪੁਲੀਸ ਬਲ ਤਾਇਨਾਤ


Link [2022-04-18 23:34:32]



ਨਵੀਂ ਦਿੱਲੀ, 18 ਅਪਰੈਲ

ਉੱਤਰ ਪੱਛਮੀ ਦਿੱਲੀ ਦੇ ਜਹਾਂਗੀਰਪੁਰੀ ਦੇ ਹਿੰਸਾ ਪ੍ਰਭਾਵਿਤ ਇਲਾਕਿਆਂ 'ਚ ਦੰਗਾ ਵਿਰੋਧੀ ਬਲ ਦੇ ਜਵਾਨਾਂ ਸਮੇਤ ਵੱਡੀ ਗਿਣਤੀ 'ਚ ਸੁਰੱਖਿਆ ਕਰਮੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਲਾਕੇ ਵਿੱਚ 500 ਤੋਂ ਵੱਧ ਪੁਲੀਸ ਮੁਲਾਜ਼ਮ ਅਤੇ ਨੀਮ ਫੌਜੀ ਬਲਾਂ ਦੀਆਂ ਛੇ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਕੁੱਲ 80 ਅੱਥਰੂ ਗੈਸ ਗੰਨ ਪਾਰਟੀਆਂ ਅਤੇ ਪਾਣੀ ਦੀਆਂ ਤੋਪਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਸੰਵੇਦਨਸ਼ੀਲ ਖੇਤਰਾਂ ਦੀ ਡਰੋਨ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ। ਅਧਿਕਾਰੀ ਨੇ ਕਿਹਾ ਕਿ ਸੀਨੀਅਰ ਅਧਿਕਾਰੀਆਂ ਨੂੰ ਮੌਕੇ 'ਤੇ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਇੱਕ ਟੈਲੀਵਿਜ਼ਨ ਨਿਊਜ਼ ਚੈਨਲ ਨਾਲ ਗੱਲ ਕਰਦਿਆਂ ਦਿੱਲੀ ਪੁਲੀਸ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਕਿਹਾ, "ਅਸੀਂ ਨਾ ਸਿਰਫ਼ ਜਹਾਂਗੀਰਪੁਰੀ ਵਿੱਚ, ਸਗੋਂ ਹੋਰਨਾਂ ਖੇਤਰਾਂ ਵਿੱਚ ਵੀ ਲੋੜੀਂਦੀ ਫੋਰਸ ਤਾਇਨਾਤ ਕੀਤੀ ਹੈ। ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਪੁਲੀਸ ਬਲ ਤਾਇਨਾਤ ਕੀਤੇ ਜਾਣ ਬਾਰੇ ਪੁੱਛੇ ਜਾਣ 'ਤੇ ਅਸਥਾਨਾ ਨੇ ਕਿਹਾ ਕਿ ਜਹਾਂਗੀਰਪੁਰੀ ਸਮੇਤ ਸੰਵੇਦਨਸ਼ੀਲ ਖੇਤਰਾਂ ਵਿੱਚ ਸਥਿਤੀ ਆਮ ਵਾਂਗ ਹੋਣ ਤਕ ਫੋਰਸ ਤਾਇਨਾਤ ਰਹੇਗੀ। -ੲੇਜੰਸੀ



Most Read

2024-09-20 22:27:06