Breaking News >> News >> The Tribune


ਪ੍ਰਕਾਸ਼ ਪੁਰਬ: ਲਾਲ ਕਿਲ੍ਹੇ ਤੋਂ ਦੇਸ਼ ਨੂੰ ਸੰਬੋਧਨ ਕਰਨਗੇ ਮੋਦੀ


Link [2022-04-19 07:14:44]



ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ 21 ਅਪਰੈਲ ਨੂੰ ਲਾਲ ਕਿਲ੍ਹੇ ਦੀ ਫਸੀਲ ਤੋਂ ਦੇਸ਼ ਨੂੰ ਸੰਬੋਧਨ ਕਰਨਗੇ। ਕੇਂਦਰੀ ਸਭਿਆਚਾਰਕ ਮੰਤਰਾਲੇ ਨੇ ਅੱਜ ਇਹ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਮੋਦੀ ਵੱਲੋਂ ਇਸ ਮੌਕੇ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕੀਤੀ ਜਾਵੇਗੀ। ਮੰਤਰਾਲੇ ਨੇ ਕਿਹਾ ਕਿ ਇਸ ਪਵਿੱਤਰ ਮੌਕੇ 'ਤੇ 400 ਰਾਗੀ 'ਸ਼ਬਦ ਕੀਰਤਨ' ਕਰਨਗੇ। ਇਹ ਪ੍ਰੋਗਰਾਮ ਕੇਂਦਰੀ ਸਭਿਆਚਾਰਕ ਮੰਤਰਾਲੇ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਈ ਸੂਬਿਆਂ ਦੇ ਮੁੱਖ ਮੰਤਰੀ ਅਤੇ ਦੇਸ਼-ਵਿਦੇਸ਼ ਦੀਆਂ ਸ਼ਖ਼ਸੀਅਤਾਂ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣਗੀਆਂ। ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਪ੍ਰੋਗਰਾਮ 'ਆਜ਼ਾਦੀ ਕਾ ਅਮ੍ਰਿਤ ਮਹਾਉਤਸਵ' ਦਾ ਹਿੱਸਾ ਹੈ। -ਪੀਟੀਆਈ



Most Read

2024-09-20 22:34:01