World >> The Tribune


ਸ੍ਰੀਲੰਕਾਈ ਨਾਗਰਿਕ ਦੀ ਹੱਤਿਆ: ਪਾਕਿ ਅਦਾਲਤ ਨੇ ਛੇ ਨੂੰ ਮੌਤ ਦੀ ਸਜ਼ਾ ਸੁਣਾਈ


Link [2022-04-19 07:34:12]



ਲਾਹੌਰ, 18 ਅਪਰੈਲ

ਪਾਕਿਸਤਾਨ ਦੇ ਪੰਜਾਬ ਸੂਬੇ ਦੀ ਇੱਕ ਅਤਿਵਾਦ ਵਿਰੋਧੀ ਅਦਾਲਤ ਨੇ ਕੁਫ਼ਰ ਤੋਲਣ ਦੇ ਦੋਸ਼ ਵਿੱਚ ਸ੍ਰੀਲੰਕਾਈ ਨਾਗਰਿਕ ਪ੍ਰਿਅੰਤਾ ਕੁਮਾਰ ਦੀ ਕੁੱਟ ਕੁੱਟ ਕੇ ਹੱਤਿਆ ਕਰਨ ਦੇ ਮਾਮਲੇ ਵਿੱਚ ਅੱਜ ਛੇ ਜਣਿਆਂ ਨੂੰ ਮੌਤ ਅਤੇ ਸੱਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਲਾਹੌਰ ਦੀ ਅਤਿਵਾਦ ਵਿਰੋਧੀ ਅਦਾਲਤ ਨੇ ਬਾਕੀ ਹੋਰ 67 ਸ਼ੱਕੀਆਂ ਨੂੰ ਵੀ ਦੋ-ਦੋ ਸਾਲ ਦੀ ਸਜ਼ਾ ਸੁਣਾਈ ਹੈ। ਜੱਜ ਨਤਾਸ਼ਾ ਨਸੀਮ ਨੇ ਸ਼ੱਕੀਆਂ ਦੀ ਮੌਜੂਦਗੀ ਵਿੱਚ ਇਹ ਫ਼ੈਸਲਾ ਸੁਣਾਇਆ ਹੈ। ਉਹ ਲਾਹੌਰ ਦੀ ਉੱਚ ਸੁਰੱਖਿਆ ਵਾਲੀ ਕੋਟ ਲਖਪਤ ਜੇਲ੍ਹ ਅੰਦਰ ਬੰਦ ਕਮਰੇ ਵਿੱਚ ਲਗਾਤਾਰ ਇਸ ਮਾਮਲੇ ਸੁਣਵਾਈ ਕਰ ਰਹੇ ਸਨ। -ਪੀਟੀਆਈ



Most Read

2024-09-20 10:10:35