Breaking News >> News >> The Tribune


ਜਹਾਂਗੀਰਪੁਰੀ ਹਿੰਸਾ: ਦਿੱਲੀ ਪੁਲੀਸ ਨੇ ਗ੍ਰਹਿ ਮੰਤਰਾਲੇ ਨੂੰ ਰਿਪੋਰਟ ਸੌਂਪੀ


Link [2022-04-19 18:36:04]



ਨਵੀਂ ਦਿੱਲੀ, 19 ਅਪਰੈਲ

ਜਹਾਂਗੀਰਪੁਰੀ ਹਿੰਸਾ ਮਾਮਲੇ ਵਿੱਚ ਦਿੱਲੀ ਪੁਲੀਸ ਨੇ ਮੰਗਲਵਾਰ ਨੂੰ ਗ੍ਰਹਿ ਮੰਤਰਾਲੇ ਨੂੰ ਆਪਣੀ ਮੁਢਲੀ ਜਾਂਚ ਰਿਪੋਰਟ ਸੌਂਪ ਦਿੱਤੀ। ਰਿਪੋਰਟ ਵਿੱਚ ਉੱਤਰ-ਪੱਛਮੀ ਦਿੱਲੀ ਦੇ ਜਹਾਂਗੀਰਪੁਰੀ ਇਲਾਕੇ ਵਿੱਚ ਸ਼ਨਿਚਰਵਾਰ ਸ਼ਾਮ ਹਨੂੰਮਾਨ ਜੈਅੰਤੀ ਦੇ ਮੌਕੇ 'ਤੇ ਕੱਢੇ ਗਏ ਜਲੂਸ ਨੂੰ ਲੈ ਕੇ ਹੋਏ ਦੰਗਿਆਂ ਦੇ ਵੇਰਵੇ ਸ਼ਾਮਲ ਹਨ।

ਦਿੱਲੀ ਪੁਲੀਸ ਨੇ ਰਿਪੋਰਟ ਵਿੱਚ ਘਟਨਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆ ਪੁਲੀਸ ਵੱਲੋਂ ਇਲਾਕੇ ਵਿੱਚ ਆਮ ਸਥਿਤੀ ਬਹਾਲ ਕਰਨ ਲਈ ਕੀਤੀ ਗਈ ਕਾਰਵਾਈ ਬਾਰੇ ਵੀ ਦੱਸਿਆ ਹੈ। ਸੂਤਰਾਂ ਨੇ ਦੱਸਿਆ ਕਿ ਇਲਾਕੇ ਵਿੱਚ ਨਿਗਰਾਨੀ ਰੱਖਣ ਲਈ ਡਰੋਨਾਂ ਦੀ ਵਰਤੋਂ ਕੀਤੀ ਗਈ, ਜਦੋਂ ਕਿ ਘਟਨਾ ਵਿੱਚ ਕਿਸੇ ਤਰ੍ਹਾਂ ਦੀ ਸਾਜ਼ਿਸ਼ ਹੋਣ ਦਾ ਪਤਾ ਲਗਾਉਣ ਲਈ ਸੋਸ਼ਲ ਮੀਡੀਆ ਸਮੂਹਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਪੁਲੀਸ ਨੇ ਰਿਪੋਰਟ ਵਿੱਚ ਇਹ ਵੀ ਕਿਹਾ ਹੈ ਕਿ ਜਹਾਂਗੀਰਪੁਰੀ ਦੰਗੇ ਇੱਕ ਅਪਰਾਧਿਕ ਸਾਜ਼ਿਸ਼ ਸਨ ਤੇ ਪੁਲੀਸ ਨੇ ਝੜਪਾਂ ਵਿੱਚ ਵਰਤੇ ਗਏ ਹਥਿਆਰ ਜ਼ਬਤ ਕੀਤੇ ਹਨ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਲਾਕੇ ਵਿੱਚ ਲੋੜੀਂਦੀ ਗਿਣਤੀ ਵਿੱਚ ਪੁਲੀਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ ਪੂਰੇ ਇਲਾਕੇ ਨੂੰ ਏਡੀਸੀਪੀ ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਬਲਾਕਾਂ ਵਿੱਚ ਵੰਡਿਆ ਗਿਆ ਹੈ। ਇਹ ਵੀ ਦੱਸਿਆ ਗਿਆ ਹੈ ਕਿ ਮਾਮਲਾ ਦਿੱਲੀ ਪੁਲੀਸ ਦੀ ਅਪਰਾਧ ਸ਼ਾਖਾ ਨੂੰ ਟਰਾਂਸਫਰ ਕਰ ਦਿੱਤਾ ਗਿਆ ਹੈ।

ਸ਼ਨਿਚਰਵਾਰ ਨੂੰ ਹਿੰਸਾ ਭੜਕਣ ਦੇ ਤੁਰੰਤ ਬਾਅਦ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੇ ਪੁਲੀਸ ਕਮਿਸ਼ਨਰ ਰਾਕੇਸ਼ ਅਸਥਾਨਾ ਨਾਲ ਗੱਲ ਕੀਤੀ ਸੀ ਅਤੇ ਉਨ੍ਹਾਂ ਨੂੰ ਹਿੰਸਾ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ ਸੀ। ਦਿੱਲੀ ਪੁਲੀਸ ਨੇ ਇਸ ਮਾਮਲੇ ਵਿੱਚ ਹੁਣ ਤੱਕ 23 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ ਕਥਿਤ ਮੁੱਖ ਸਾਜ਼ਿਸ਼ਕਰਤਾ ਅੰਸਾਰ ਸਮੇਤ ਦੋ ਨਾਬਾਲਗ ਵੀ ਸ਼ਾਮਲ ਹਨ।-ਏਜੰਸੀ



Most Read

2024-09-20 22:17:16