World >> The Tribune


ਸ੍ਰੀਲੰਕਾ: ਸਰਕਾਰ ਨੇ ਕਰਫਿਊ ਜਾਰੀ ਰੱਖਣ ਦਾ ਐਲਾਨ ਕੀਤਾ, ਪੁਲੀਸ ਗੋਲੀ ਕਾਰਨ ਜ਼ਖ਼ਮੀ ਤਿੰਨ ਵਿਅਕਤੀਆਂ ਦੀ ਹਾਲਤ ਨਾਜ਼ੁਕ


Link [2022-04-21 08:14:51]



ਕੋਲੰਬੋ, 20 ਅਪਰੈਲ

ਸ੍ਰੀਲੰਕਾ ਦੇ ਦੱਖਣ-ਪੱਛਮੀ ਰਾਮਬੁਕਾਨਾ ਖੇਤਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਵਿਰੋਧ ਵਿੱਚ ਹੋਏ ਪ੍ਰਦਰਸ਼ਨਾਂ ਦੌਰਾਨ ਹਿੰਸਾ ਤੋਂ ਬਾਅਦ ਲਗਾਇਆ ਗਿਆ ਕਰਫਿਊ ਬੁੱਧਵਾਰ ਨੂੰ ਵੀ ਜਾਰੀ ਰਹੇਗਾ। ਭੀੜ ਨੂੰ ਖਿੰਡਾਉਣ ਲਈ ਪੁਲੀਸ ਦੀ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਅਤੇ 13 ਹੋਰ ਜ਼ਖਮੀ ਹੋ ਗਏ ਸਨ। ਅਧਿਕਾਰੀਆਂ ਅਨੁਸਾਰ 13 ਜ਼ਖ਼ਮੀ ਪ੍ਰਦਰਸ਼ਨਕਾਰੀਆਂ ਵਿੱਚੋਂ ਘੱਟੋ-ਘੱਟ ਤਿੰਨ ਦੀ ਹਾਲਤ ਗੰਭੀਰ ਹੈ। ਇਸ ਘਟਨਾ 'ਚ 15 ਪੁਲੀਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਹਨ।



Most Read

2024-09-20 09:49:32