Breaking News >> News >> The Tribune


ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਾਹ ਨੇ ਕੀਤੀ ਸ਼ਮੂਲੀਅਤ


Link [2022-04-21 08:35:26]



ਨਵੀਂ ਦਿੱਲੀ, 20 ਅਪਰੈਲ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਤੇ ਗੁਰੂ ਗੋਬਿੰਦ ਸਿੰਘ ਦੀ ਅਦੁੱਤੀ ਕੁਰਬਾਨੀ ਨਾਲ ਭਾਰਤ ਦੀ ਆਜ਼ਾਦੀ ਦਾ ਮੁੱਢ ਬੱਝਾ। ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ ਕਿ ਸਿੱਖ ਗੁਰੂ ਨੇ ਕਸ਼ਮੀਰੀ ਪੰਡਿਤਾਂ ਅਤੇ ਹੋਰ ਹਿੰਦੂਆਂ, ਜਿਨ੍ਹਾਂ 'ਤੇ ਮੁਗ਼ਲਾਂ ਨੇ ਜ਼ੁਲਮ ਢਾਹੇ, ਦੀ ਰੱਖਿਆ ਲਈ ਆਪਣੀ ਕੁਰਬਾਨੀ ਦਿੱਤੀ। ਇੱਥੇ ਲਾਲ ਕਿਲ੍ਹੇ 'ਤੇ ਹੋਏ ਸਮਾਗਮ ਮੌਕੇ ਸ਼ਾਹ ਨੇ ਕਿਹਾ, ''ਮੈਂ ਬੇਝਿਜਕ ਹੋ ਕੇ ਕਹਿਣਾ ਚਾਹੁੰਦਾ ਹਾਂ ਕਿ ਗੁਰੂ ਤੇਗ ਬਹਾਦਰ ਅਤੇ ਗੁਰੂ ਗੋਬਿੰਦ ਸਿੰਘ ਦੀਆਂ ਅਦੁੱਤੀ ਕੁਰਬਾਨੀਆਂ ਸਦਕਾ ਭਾਰਤ ਮਗਰੋਂ ਆਜ਼ਾਦੀ ਹਾਸਲ ਕਰ ਸਕਿਆ ਅਤੇ ਦੇਸ਼ ਹੁਣ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ।'' ਗ੍ਰਹਿ ਮੰਤਰੀ ਨੇ ਕਿਹਾ ਕਿ ਲਾਲ ਕਿਲ੍ਹੇ 'ਤੇ ਸਮਾਗਮ ਕਰਵਾਉਣਾ ਗੁਰੂ ਤੇਗ ਬਹਾਦਰ ਨੂੰ ਢੁੱਕਵੀਂ ਸ਼ਰਧਾਂਜਲੀ ਹੈ ਕਿਉਂਕਿ ਇੱਥੋਂ ਹੀ ਮੁਗਲ ਸ਼ਾਸਕ ਔਰੰਗਜ਼ੇਬ ਵੱਲੋਂ ਉਨ੍ਹਾਂ ਦੀ ਮੌਤ ਦੇ ਵਾਰੰਟ ਜਾਰੀ ਕੀਤੇ ਗਏ ਸਨ ਅਤੇ ਇੱਥੋਂ ਨੇੜੇ ਹੀ ਉਨ੍ਹਾਂ ਨੂੰ ਸ਼ਹੀਦ ਕੀਤਾ ਗਿਆ, ਜਿੱਥੇ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਇਹ ਸਮਾਗਮ ਕਰਵਾਉਣ ਲਈ ਕੀਤੇ ਉਪਰਾਲੇ ਦੀ ਸ਼ਲਾਘਾ ਕੀਤੀ। -ਪੀਟੀਆਈ



Most Read

2024-09-20 20:39:06