Breaking News >> News >> The Tribune


ਐਨਆਈਏ ਵੱਲੋਂ ਦੇਸ਼ ਵਿਰੋਧੀ ਕਾਰਵਾਈਆਂ ਖ਼ਿਲਾਫ਼ ਦੋ ਖ਼ਿਲਾਫ਼ ਚਾਰਜਸ਼ੀਟ ਦਾਇਰ


Link [2022-04-22 20:14:55]



ਨਵੀਂ ਦਿੱਲੀ, 22 ਅਪਰੈਲ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਭਾਰਤ ਖਿਲਾਫ ਸਾਜ਼ਿਸ਼ ਰਚਣ ਅਤੇ ਜਾਸੂਸੀ ਗਤੀਵਿਧੀਆਂ ਵਿੱਚ ਸ਼ਮੂਲੀਅਤ ਦੇ ਸਬੰਧ ਵਿੱਚ ਦੋ ਵਿਅਕਤੀਆਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ। ਏਜੰਸੀ ਦੇ ਬੁਲਾਰੇ ਨੇ ਦੱਸਿਆ ਕਿ ਗੁਜਰਾਤ ਦੇ ਰਹਿਣ ਵਾਲੇ ਅਲਤਾਫ਼ ਹੁਸੈਨ ਗਾਂਚੀਭਾਈ ਉਰਫ਼ ਸ਼ਕੀਲ ਤੇ ਪਾਕਿਸਤਾਨੀ ਨਾਗਰਿਕ ਵਸੀਮ ਖਿਲਾਫ ਹੈਦਰਾਬਾਦ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪਾਕਿਸਤਾਨੀ ਏਜੰਟਾਂ ਦੁਆਰਾ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਅਪਰਾਧਿਕ ਸਾਜ਼ਿਸ਼ ਨਾਲ ਸਬੰਧਤ ਇਹ ਕੇਸ ਅਸਲ ਵਿੱਚ ਆਂਧਰਾ ਪ੍ਰਦੇਸ਼ ਪੁਲੀਸ ਵਿੱਚ ਦਰਜ ਕੀਤਾ ਗਿਆ ਸੀ ਅਤੇ ਪਿਛਲੇ ਸਾਲ 23 ਦਸੰਬਰ ਨੂੰ ਐਨਆਈਏ ਵਲੋਂ ਦੁਬਾਰਾ ਦਰਜ ਕੀਤਾ ਗਿਆ ਸੀ।



Most Read

2024-09-20 18:47:14