Breaking News >> News >> The Tribune


ਸਵੈ-ਨਿਰਭਰ ਭਾਰਤ ਦੇ ਨਿਰਮਾਣ ਲਈ ਪੰਚਾਇਤਾਂ ਨੂੰ ਵੱਧ ਸ਼ਕਤੀਸ਼ਾਲੀ ਬਣਾਉਣ ਦਾ ਅਹਿਦ ਲਉ: ਪ੍ਰਧਾਨ ਮੰਤਰੀ


Link [2022-04-24 12:35:21]



ਨਵੀਂ ਦਿੱਲੀ, 24 ਅਪਰੈਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕੌਮੀ ਪੰਚਾਇਤੀ ਰਾਜ ਦਿਵਸ 'ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਆਤਮਨਿਰਭਰ ਭਾਰਤ ਦੇ ਨਿਰਮਾਣ ਲਈ ਪੰਚਾਇਤਾਂ ਨੂੰ ਵੱਧ ਤੋਂ ਵੱਧ ਸਮਰੱਥ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਚਾਇਤਾਂ ਭਾਰਤੀ ਲੋਕਤੰਤਰ ਦਾ 'ਆਧਾਰ ਥੰਮ੍ਹ' ਹਨ। ਉਨ੍ਹਾਂ ਨੇ ਟਵੀਟ ਕੀਤਾ, 'ਸਭ ਨੂੰ ਕੌਮੀ ਪੰਚਾਇਤੀ ਰਾਜ ਦਿਵਸ ਦੀਆਂ ਵਧਾਈਆਂ। ਪੰਚਾਇਤਾਂ ਭਾਰਤੀ ਲੋਕਤੰਤਰ ਦੀ ਨੀਂਹ ਹਨ, ਜਿਨ੍ਹਾਂ ਦੀ ਮਜ਼ਬੂਤੀ ਵਿੱਚ ਹਨਵੇਂ ਭਾਰਤ ਦੀ ਖੁਸ਼ਹਾਲੀ ਹੈ। ਆਉ ਅਸੀਂ ਇੱਕ ਸਵੈ-ਨਿਰਭਰ ਭਾਰਤ ਦੇ ਨਿਰਮਾਣ ਲਈ ਆਪਣੀਆਂ ਪੰਚਾਇਤਾਂ ਨੂੰ ਹੋਰ ਸ਼ਕਤੀਸ਼ਾਲੀ ਬਣਾਉਣ ਦਾ ਪ੍ਰਣ ਕਰੀਏ।'' ਦੱਸਣਯੋਗ ਹੈ ਕਿ ਪੰਚਾਇਤੀ ਰਾਜ ਮੰਤਰਾਲਾ ਹਰ ਸਾਲ 24 ਅਪਰੈਲ ਨੂੰ ਕੌਮੀ ਪੰਚਾਇਤੀ ਰਾਜ ਦਿਵਸ ਮਨਾਉਂਦਾ ਹੈ। ਪ੍ਰਧਾਨ ਮੰਤਰੀ ਮੋਦੀ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਐਤਵਾਰ (24 ਅਪਰੈਲ) ਨੂੰ ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੇ ਪੱਲੀ ਪਿੰਡ ਦਾ ਦੌਰਾ ਕਰਨਗੇ ਅਤੇ ਉੱਥੇ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। -ਪੀਟੀਆਈ



Most Read

2024-09-20 18:28:45