Breaking News >> News >> The Tribune


ਲਖੀਮਪੁਰ ਖੀਰੀ ਕਾਂਡ: ਮੁੱਖ ਮੁਲਜ਼ਮ ਅਸ਼ੀਸ਼ ਮਿਸ਼ਰਾ ਨੇ ਕੀਤਾ ਆਤਮਸਮਪਣ


Link [2022-04-24 18:13:43]



ਲਖੀਮਪੁਰ ਖੀਰੀ, 24 ਅਪਰੈਲ

ਕੇਂਦਰੀ ਮੰਤਰੀ ਅਜੈ ਕੁਮਾਰ ਟੈਨੀ ਦੇ ਬੇਟੇ ਅਤੇ ਲਖੀਮਪੁਰ ਖੀਰੀ ਹਿੰਸਾ ਕਾਂਡ ਦੇ ਮੁੱਖ ਮੁਲਜ਼ਮ ਅਸ਼ੀਸ਼ ਮਿਸ਼ਰਾ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਐਤਵਾਰ ਨੂੰ ਚੀਫ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ 'ਚ ਆਤਮਸਮਰਪਣ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਹਫ਼ਤਾ ਪਹਿਲਾਂ ਅਸ਼ੀਸ਼ ਦੀ ਜ਼ਮਾਨਤ ਰੱਦ ਕਰ ਦਿੱਤੀ ਸੀ ਅਤੇ ਆਤਮਸਮਰਪਣ ਲਈ ਇੱਕ ਹੋਰ ਹਫ਼ਤੇ ਦੀ ਮੋਹਲਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਅਸ਼ੀਸ਼ ਮਿਸ਼ਰਾ ਨੇ ਇਹ ਆਤਮਸਮਰਪਣ ਆਪਣੀ ਜ਼ਮਾਨਤ ਦੀ ਮਿਆਦ ਖਤਮ ਹੋਣ ਤੋਂ ਇੱਕ ਦਿਨ ਪਹਿਲਾਂ ਕੀਤਾ ਹੈ। ਦੱਸਣਯੋਗ ਹੈ ਕਿ ਲਖੀਮਪੁਰ ਖੀਰੀ ਹਿੰਸਾ ਘਟਨਾ 3 ਅਕਤੂਬਰ 2021 ਨੂੰ ਵਾਪਰੀ ਸੀ, ਜਿਸ ਵਿੱਚ ਚਾਰ ਕਿਸਾਨਾਂ ਸਣੇ 8 ਜਣੇ ਮਾਰੇ ਗਏ ਸਨ। -ਏਜੰਸੀ



Most Read

2024-09-20 15:51:20