World >> The Tribune


ਪਾਕਿਸਤਾਨ ਵੱਲੋਂ ਭਾਰਤ ਦੇ ਮਸ਼ਵਰੇ ਦੀ ਆਲੋਚਨਾ


Link [2022-04-26 10:00:03]



ਇਸਲਾਮਾਬਾਦ: ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਨੇ ਭਾਰਤੀ ਵਿਦਿਆਰਥੀਆਂ ਨੂੰ ਪਾਕਿਸਤਾਨ ਵਿੱਚ ਪੜ੍ਹਾਈ ਨਾ ਕਰਨ ਸਬੰਧੀ ਯੂਜੀਸੀ ਤੇ ਏਆਈਸੀਟੀਈ ਵੱਲੋਂ ਦਿੱਤੇ ਗਏ ਸਾਂਝੇ ਮਸ਼ਵਰੇ ਦੀ ਆਲੋਚਨਾ ਕਰਦੇ ਹੋਏ ਅੱਜ ਇਸ ਸਬੰਧ ਵਿੱਚ ਭਾਰਤ ਤੋਂ ਸਪੱਸ਼ਟੀਕਰਨ ਮੰਗਿਆ ਹੈ। ਦਫ਼ਤਰ ਨੇ ਇਕ ਬਿਆਨ ਵਿੱਚ ਕਿਹਾ, ''ਪਾਕਿਸਤਾਨ ਅਜਿਹੇ ਜਨਤਕ ਨੋਟਿਸ ਦੀ ਸਖ਼ਤ ਆਲੋਚਨਾ ਕਰਦਾ ਹੈ ਜਿਸ ਵਿੱਚ ਵਿਦਿਆਰਥੀਆਂ ਨੂੰ ਪਾਕਿਸਤਾਨ ਦੀਆਂ ਵਿਦਿਅਕ ਸੰਸਥਾਵਾਂ 'ਚ ਉਚੇਰੀ ਸਿੱਖਿਆ ਨਾ ਹਾਸਲ ਕਰਨ ਦੀ ਸਲਾਹ ਦਿੱਤੀ ਗਈ ਹੈ। -ਪੀਟੀਆਈ



Most Read

2024-09-19 07:20:14