Breaking News >> News >> The Tribune


ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ, ਵੱਡੀ ਗਿਣਤੀ ’ਚ ਸੰਗਤ ਪੁੱਜੀ


Link [2022-05-22 19:29:50]



ਜਗਮੋਹਨ ਸਿੰਘ

ਰੂਪਨਗਰ/ਘਨੌਲੀ, 22 ਮਈ

ਉੱਤਰਾਖੰਡ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਰਧਾਲੂਆਂ ਲਈ ਖੁੱਲ੍ਹ ਗਏ ਹਨ ਅਤੇ ਯਾਤਰਾ ਦੀ ਸ਼ੁਰੂਆਤ ਹੋ ਗਈ ਹੈ। ਗੁਰਦੁਆਰਾ ਗੋਬਿੰਦਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਬੀਤੇ ਦਿਨਹ ਗੁਰਦੁਆਰਾ ਗੋਬਿੰਦਘਾਟ ਤੋਂ ਗੁਰੂ ਗਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸੰਗਤਾਂ ਦਾ ਜਥਾ ਅੱਜ ਹੇਮਕੁੰਟ ਸਾਹਿਬ ਪੁੱਜ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ ਗ੍ਰੰਥੀ ਭਾਈ ਮਿਲਾਪ ਸਿੰਘ ਵੱਲੋਂ ਅਰਦਾਸ ਕਰਨ ਬਾਅਦ ਸਮਾਗਮਾਂ ਦੀ ਸ਼ੁਰੂਆਤ ਹੋ ਚੁੱਕੀ ਹੈ ਤੇ ਸੰਗਤਾਂ ਵਿੱਚ ਯਾਤਰਾ ਲਈ ਭਾਰੀ ਉਤਸ਼ਾਹ ਹੈ।



Most Read

2024-09-20 12:32:29