Breaking News >> News >> The Tribune


ਸ੍ਰੀਨਗਰ: ਅਤਿਵਾਦੀਆਂ ਵੱਲੋਂ ਪੁਲੀਸ ਮੁਲਾਜ਼ਮ ਦੀ ਹੱਤਿਆ


Link [2022-05-25 14:32:10]



ਸ੍ਰੀਨਗਰ, 24 ਮਈ

ਸ਼ਹਿਰ ਦੇ ਬਾਹਰਵਾਰ ਸੌਰਾ ਇਲਾਕੇ ਵਿੱਚ ਆਪਣੇ ਘਰ ਦੇ ਬਾਹਰ ਖੜ੍ਹੇ ਪੁਲੀਸ ਮੁਲਾਜ਼ਮ ਦੀ ਅਤਿਵਾਦੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਸ ਦੌਰਾਨ ਉਸ ਦੀ ਸੱਤ ਸਾਲਾ ਧੀ ਵੀ ਜ਼ਖ਼ਮੀ ਹੋ ਗਈ। ਮ੍ਰਿਤਕ ਦੀ ਪਛਾਣ ਸੈਫਉੱਲਾ ਕਾਦਰੀ ਵਜੋਂ ਹੋਈ ਹੈ। ਉਹ ਆਪਣੀ ਧੀ ਨੂੰ ਟਿਊਸ਼ਨ ਵਾਸਤੇ ਛੱਡਣ ਜਾਣ ਲਈ ਘਰੋਂ ਬਾਹਰ ਨਿਕਲਿਆ ਸੀ।

ਪੁਲੀਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਮਗਰੋਂ ਦੋਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਕਾਦਰੀ ਦੀ ਮੌਤ ਹੋ ਗਈ। ਬੱਚੀ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਕਸ਼ਮੀਰ ਰੇਂਜ ਦੇ ਆਈਜੀਪੀ ਵਿਜੈ ਕੁਮਾਰ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਕਸ਼ਮੀਰ ਵਿੱਚ ਇੱਕ ਮਹੀਨੇ 'ਚ ਇਹ ਤੀਜੇ ਪੁਲੀਸ ਮੁਲਾਜ਼ਮ ਦੀ ਮੌਤ ਹੈ। ਇਸ ਤੋਂ ਪਹਿਲਾਂ 7 ਮਈ ਨੂੰ ਐਵਾ ਪੁਲ ਕੋਲ ਅਤੇ 13 ਮਈ ਨੂੰ ਪੁਲਵਾਮਾ ਜ਼ਿਲ੍ਹੇ ਵਿੱਚ ਪੁਲੀਸ ਮੁਲਾਜ਼ਮਾਂ ਦੀ ਹੱਤਿਆ ਹੋਈ ਸੀ। -ਪੀਟੀਆਈ



Most Read

2024-09-20 13:00:58