Breaking News >> News >> The Tribune


ਗਿਆਨਵਾਪੀ ਕੇਸ ’ਚ ਜ਼ਿਲ੍ਹਾ ਅਦਾਲਤ ਵੱਲੋਂ ਸੁਣਵਾਈ ਭਲਕੇ


Link [2022-05-25 14:32:10]



ਵਾਰਾਨਸੀ: ਇੱਥੋਂ ਦੀ ਜ਼ਿਲ੍ਹਾ ਅਦਾਲਤ ਨੇ ਗਿਆਨਵਾਪੀ-ਸ਼੍ਰਿੰਗਾਰ ਗੌਰੀ ਕੰਪਲੈਕਸ ਦੀ ਸਾਂਭ-ਸੰਭਾਲ ਬਾਰੇ ਮਾਮਲੇ ਦੀ ਸੁਣਵਾਈ 26 ਮਈ ਨੂੰ ਤੈਅ ਕੀਤੀ ਹੈ। ਜ਼ਿਲ੍ਹਾ ਸਰਕਾਰੀ ਵਕੀਲ ਰਾਣਾ ਸੰਜੀਵ ਸਿੰਘ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਜੱਜ ਏਕੇ ਵਿਸ਼ਵੇਸ਼ ਇਸ ਮਾਮਲੇ ਦੀ ਸੁਣਵਾਈ ਕਰਨਗੇ। ਉਨ੍ਹਾਂ ਦੱਸਿਆ ਕਿ ਅਦਾਲਤ ਨੇ ਹਿੰਦੂ ਤੇ ਮੁਸਲਮਾਨ ਦੋਵਾਂ ਧਿਰਾਂ ਨੂੰ ਗਿਆਨਵਾਪੀ ਮਸਜਿਦ ਦੇ ਕਰਵਾਏ ਵੀਡੀਓ ਸਰਵੇ 'ਤੇ ਆਪੋ-ਆਪਣੇ ਇਤਰਾਜ਼ ਦਾਖਲ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ। ਹਿੰਦੂ ਧਿਰ ਵੱਲੋਂ ਪੇਸ਼ ਹੋਏ ਵਕੀਲ ਵਿਸ਼ਣੂ ਸ਼ੰਕਰ ਜੈਨ ਨੇ ਦੱਸਿਆ ਕਿ ਸਿਵਲ ਜੱਜ ਵੱਲੋਂ 26 ਮਈ ਨੂੰ ਮੁਸਲਿਮ ਧਿਰ ਵੱਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕੀਤੀ ਜਾਵੇਗੀ ਜਿਸ ਨੇ ਦਾਅਵਾ ਕੀਤਾ ਹੈ ਕਿ ਇਹ ਕੇਸ ਪੂਜਾ ਕਰਨ ਦਾ ਸਥਾਨ ਕਾਨੂੰਨ, 1991 ਦੀ ਉਲੰਘਣਾ ਹੈ। ਜੈਨ ਨੇ ਦੱਸਿਆ ਕਿ ਅਦਾਲਤ ਨੇ ਦੋਵਾਂ ਧਿਰਾਂ ਨੂੰ ਕਮਿਸ਼ਨ ਦੀ ਰਿਪੋਰਟ 'ਤੇ ਇਤਰਾਜ਼ ਦਾਖਲ ਕਰਨ ਦੇ ਹੁਕਮ ਦਿੱਤੇ ਹਨ। ਇਸੇ ਵਿਚਾਲੇ ਵਾਰਾਨਸੀ ਦੇ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਰਵੀ ਕੁਮਾਰ ਦਿਵਾਕਰ ਦੀ ਅਦਾਲਤ 'ਚ ਵਿਸ਼ਵ ਵੈਦਿਕ ਸਨਾਤਨ ਸੰਘ ਵੱਲੋਂ ਨਵੀਂ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਉਨ੍ਹਾਂ ਨੂੰ ਗਿਆਨਵਾਪੀ ਕੰਪਲੈਕਸ 'ਚ ਮਿਲੇ ਸ਼ਿਵਲਿੰਗ ਦੀ ਪੂਜਾ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਸੰਘ ਦੇ ਪ੍ਰਧਾਨ ਜਿਤੇਂਦਰ ਸਿੰਘ ਬਿਸੇਨ ਨੇ ਦੱਸਿਆ ਕਿ ਇਹ ਪਟੀਸ਼ਨ ਉਨ੍ਹਾਂ ਦੀ ਪਤਨੀ ਤੇ ਸੰਘ ਦੀ ਜਨਰਲ ਸਕੱਤਰ ਕਿਰਨ ਸਿੰਘ ਨੇ ਦਾਇਰ ਕੀਤੀ ਹੈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਉਨ੍ਹਾਂ ਦੀ ਪਟੀਸ਼ਨ ਸਵੀਕਾਰ ਕਰ ਲਈ ਹੈ ਤੇ ਇਸ 'ਤੇ ਭਲਕੇ 25 ਮਈ ਸੁਣਵਾਈ ਕੀਤੀ ਜਾਵੇਗੀ। ਇਸੇ ਦੌਰਾਨ ਸੁਪਰੀਮ ਕੋਰਟ 'ਚ ਨਵੀਂ ਪਟੀਸ਼ਨ ਦਾਇਰ ਕਰਕੇ ਗਿਆਨਵਾਪੀ ਮਸਜਿਦ ਵਿਵਾਦ 'ਚ ਅਦਾਲਤ ਤੋਂ ਦਖਲ ਦੇਣ ਦੀ ਮੰਗ ਕੀਤੀ ਹੈ। -ਪੀਟੀਆਈ



Most Read

2024-09-20 12:59:20