Breaking News >> News >> The Tribune


ਅਦਾਲਤ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਅੱਜ ਸੁਣਾਏਗੀ ਸਜ਼ਾ, ਐੱਨਆਈਏ ਨੇ ਸਜ਼ਾ-ਏ-ਮੌਤ ਮੰਗੀ


Link [2022-05-25 14:32:10]



ਨਵੀਂ ਦਿੱਲੀ, 25 ਮਈ

ਕੁਝ ਦਿਨ ਪਹਿਲਾਂ ਅਤਿਵਾਦੀ ਫੰਡਿੰਗ ਮਾਮਲੇ 'ਚ ਦੋਸ਼ੀ ਠਹਿਰਾਏ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਐੱਨਆਈਏ ਦੀ ਵਿਸ਼ੇਸ਼ ਅਦਾਲਤ ਅੱਜ ਸਜ਼ਾ ਸੁਣਾਏਗੀ। ਐੱਨਆਈਏ ਨੇ ਮਲਿਕ ਨੂੰ ਅਤਿਵਾਦੀ ਫੰਡਿੰਗ ਮਾਮਲੇ 'ਚ ਦੋਸ਼ੀ ਠਹਿਰਾਏ ਜਾਣ ਲਈ ਮੌਤ ਦੀ ਸਜ਼ਾ ਦੇਣ ਦੀ ਅਪੀਲ ਕੀਤੀ ਹੈ। ਵਿਸ਼ੇਸ਼ ਜੱਜ ਪ੍ਰਵੀਨ ਸਿੰਘ ਨੇ 19 ਮਈ ਨੂੰ ਮਲਿਕ ਖ਼ਿਲਾਫ਼ ਲਗਾਏ ਦੋਸ਼ਾਂ ਲਈ ਸਜ਼ਾ ਤੈਅ ਕਰਨ ਵਾਸਤੇ ਦਲੀਲਾਂ ਸੁਣਨ ਲਈ ਮਾਮਲੇ ਦੀ ਸੁਣਵਾਈ 25 ਮਈ ਲਈ ਪਾ ਦਿੱਤੀ ਸੀ। ਦੋਸ਼ੀ ਨੂੰ ਵੱਧ ਤੋਂ ਵੱਧ ਮੌਤ ਦੀ ਸਜ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਘੱਟੋ-ਘੱਟ ਸਜ਼ਾ ਉਮਰ ਕੈਦ ਹੋ ਸਕਦੀ ਹੈ।



Most Read

2024-09-20 12:33:46