Breaking News >> News >> The Tribune


ਯੂਪੀ: ਕਪਿਲ ਸਿੱਬਲ ਨੇ ਸਮਾਜਵਾਦੀ ਪਾਰਟੀ ਦੇ ਸਮਰਥਨ ਨਾਲ ਆਜ਼ਾਦ ਉਮੀਦਵਾਰ ਵਜੋਂ ਰਾਜ ਸਭਾ ਲਈ ਨਾਮਜ਼ਦਗੀ ਕਾਗਜ਼ ਭਰੇ


Link [2022-05-25 14:32:10]



ਲਖਨਊ, 25 ਮਈ

ਸੀਨੀਅਰ ਕਾਂਗਰਸ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ ਨੇ ਅੱਜ ਸਾਰਿਆਂ ਨੂੰ ਉਸ ਵੇਲੇ ਹੈਰਾਨ ਕਰ ਦਿੱਤਾ ਜਦੋਂ ਉਨ੍ਹਾਂ ਸਮਾਜਵਾਦੀ ਪਾਰਟੀ ਦੇ ਸਮਰਥਨ ਨਾਲ ਆਜ਼ਾਦ ਉਮੀਦਵਾਰ ਵਜੋਂ ਰਾਜ ਸਭਾ ਲਈ ਨਾਮਜ਼ਦਗੀ ਕਾਗਜ਼ ਦਾਖਲ ਕੀਤੇ।ਸਪਾ ਪ੍ਰਧਾਨ ਅਖਿਲੇਸ਼ ਯਾਦਵ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸਿੱਬਲ ਨੇ ਪਾਰਟੀ ਦੇ ਸਮਰਥਨ ਨਾਲ ਰਾਜ ਸਭਾ ਚੋਣਾਂ ਲਈ ਨਾਮਜ਼ਦਗੀ ਦਾਖਲ ਕੀਤੀ ਹੈ। ਨਾਮਜ਼ਦਗੀ ਦੌਰਾਨ ਸਪਾ ਪ੍ਰਧਾਨ ਦੇ ਨਾਲ ਪਾਰਟੀ ਦੇ ਮੁੱਖ ਜਨਰਲ ਸਕੱਤਰ ਰਾਮ ਗੋਪਾਲ ਯਾਦਵ ਅਤੇ ਸਪਾ ਦੇ ਹੋਰ ਸੀਨੀਅਰ ਨੇਤਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਨਾਮਜ਼ਦਗੀ ਭਰਨ ਤੋਂ ਬਾਅਦ ਸਿੱਬਲ ਨੇ ਸਪੱਸ਼ਟ ਕੀਤਾ, 'ਮੈਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ ਹੈ ਅਤੇ ਅਖਿਲੇਸ਼ ਜੀ ਦਾ ਸਮਰਥਨ ਕਰਨ ਲਈ ਧੰਨਵਾਦ ਕਰਦਾ ਹਾਂ।' ਸਿੱਬਲ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੇ 16 ਮਈ ਨੂੰ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ।



Most Read

2024-09-20 12:24:35