Breaking News >> News >> The Tribune


‘ਵੰਦੇ ਮਾਤਰਮ’ ਨੂੰ ਕੌਮੀ ਤਰਾਨੇ ਦੇ ਬਰਾਬਰ ਦਰਜੇ ਲਈ ਪਟੀਸ਼ਨ ’ਤੇ ਕੇਂਦਰ ਤੋਂ ਜਵਾਬ ਤਲਬ


Link [2022-05-25 23:36:16]



ਨਵੀਂ ਦਿੱਲੀ, 25 ਮਈ

ਦਿੱਲੀ ਹਾਈ ਕੋਰਟ ਨੇ ਕੌਮੀ ਤਰਾਨੇ 'ਜਨ ਗਣ ਮਨ' ਅਤੇ ਕੌਮੀ ਗੀਤ 'ਵੰਦੇ ਮਾਤਰਮ' ਦੇ ਬਰਾਬਰ ਪ੍ਰਚਾਰ ਲਈ ਨੀਤੀ ਬਣਾਉਣ ਮੰਗ ਕਰਦੀ ਪਟੀਸ਼ਨ 'ਤੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਆਪਣਾ ਪੱਖ ਸਪੱਸ਼ਟ ਕਰਨ ਲਈ ਆਖਿਆ ਹੈ। ਅਦਾਲਤ ਨੇ ਭਾਜਪਾ ਨੇਤਾ ਅਤੇ ਵਕੀਲ ਅਸ਼ਵਨੀ ਕੁਮਾਰ ਉਪਾਧਿਆਏ ਦੀ ਪਟੀਸ਼ਨ 'ਤੇ ਨੋਟਿਸ ਜਾਰੀ ਕੀਤਾ ਅਤੇ ਸਬੰਧਤ ਧਿਰਾਂ ਨੂੰ ਆਪਣਾ ਜਵਾਬ ਦਾਖਲ ਕਰਨ ਲਈ ਸਮਾਂ ਦਿੱਤਾ ਹੈ। ਅਦਾਲਤ ਨੇ ਇਸ ਸਬੰਧ ਵਿੱਚ ਨੈਸ਼ਨਲ ਕੌਂਸਲ ਫਾਰ ਐਜੂੇਕਸ਼ਨ ਰਿਸਰਚ ਐਂਡ ਟਰੇਨਿੰਗ (ਐੱਨਸੀਈਆਰਟੀ) ਤੋਂ ਵੀ ਜਵਾਬ ਮੰਗਿਆ ਹੈ। ਮਾਮਲੇ 'ਤੇ ਅਗਲੀ ਸੁਣਵਾਈ 9 ਨਵੰਬਰ ਨੂੰ ਹੋਵੇਗੀ। -ਪੀਟੀਆਈ



Most Read

2024-09-20 12:44:11