Breaking News >> News >> The Tribune


ਸਟਾਲਿਨ ਵੱਲੋਂ ਮਾਂ ਬੋਲੀ ’ਚ ਸਿੱਖਿਆ ਦੇਣ ਦੀ ਵਕਾਲਤ


Link [2022-05-28 12:38:39]



ਚੇਨੱਈ: ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਨੇ ਮਾਂ ਬੋਲੀ ਵਿੱਚ ਸਿੱਖਿਆ ਦੇਣ ਦੀ ਵਕਾਲਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਸੰਸਥਾਵਾਂ ਵੱਲੋਂ ਮਾਂ ਬੋਲੀ ਵਿੱਚ ਸਿੱਖਿਆ ਦੇਣ ਨੂੰ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ ਅਤੇ ਸਕੀਮਾਂ ਦੇ ਨਾਂ ਰੱਖਣ ਲਈ ਤਾਮਿਲ ਭਾਸ਼ਾ ਦੀ ਵਰਤੋਂ ਕਰਨੀ ਚਾਹੀਦੀ ਹੈ। ਇੱਥੇ ਇੱਕ ਸਕੂਲ ਦਾ ਉਦਘਾਟਨ ਕਰਦਿਆਂ ਸਟਾਲਿਨ ਨੇ ਅਜਿਹੀਆਂ ਪ੍ਰਾਈਵੇਟ ਸੰਸਥਾਵਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਮਾਂ ਬੋਲੀ 'ਚ ਸਿੱਖਿਆ ਦੇਣ ਨੂੰ ਉਤਸ਼ਾਹਿਤ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਸਕੂਲਾਂ ਵੱਲੋਂ ਤਿਆਰ ਸਕੀਮਾਂ ਦਾ ਨਾਂ ਰੱਖਣ ਲਈ ਤਾਮਿਲ ਭਾਸ਼ਾ ਦੀ ਵਰਤੋਂ ਕੀਤੀ ਜਾਵੇ। ਸਟਾਲਿਨ ਨੇ ਕਿਹਾ ਕਿ ਹਰੇਕ ਵਿਅਕਤੀ ਲਈ ਮਾਂ ਬੋਲੀ ਅਤੇ ਦੇਸ਼ ਪ੍ਰਤੀ ਪਿਆਰ ਬਹੁਤ ਅਹਿਮ ਹੈ। -ਪੀਟੀਆਈ



Most Read

2024-09-20 10:08:43