Breaking News >> News >> The Tribune


ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਦੋ ਦਹਿਸ਼ਤਗਰਦ ਹਲਾਕ


Link [2022-05-29 06:46:05]



ਸ੍ਰੀਨਗਰ: ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਦੋ ਅਣਪਛਾਤੇ ਦਹਿਸ਼ਤਗਰਦ ਮਾਰੇ ਗਏ। ਪੁਲੀਸ ਨੇ ਦੱਸਿਆ ਕਿ ਮੁਕਾਬਲਾ ਦੱਖਣੀ ਕਸ਼ਮੀਰ ਵਿੱਚ ਅਨੰਤਨਾਗ ਜ਼ਿਲ੍ਹੇ ਦੇ ਬਿਜਬੇਹਾਰਾ ਅਧੀਨ ਪੈਂਦੇ ਸ਼ਿਟੀਪੋਰਾ ਇਲਾਕੇ ਵਿੱਚ ਹੋਇਆ। ਪੁਲੀਸ ਮੁਤਾਬਕ, ''ਦੋ ਦਹਿਸ਼ਤਗਰਦ ਮਾਰੇ ਗਏ। ਮੌਕੇ ਤੋਂ ਹਥਿਆਰਾਂ ਤੇ ਗੋਲੀ-ਸਿੱਕੇ ਸਣੇ ਇਤਰਾਜ਼ਯੋਗ ਦਸਤਾਵੇਜ਼ ਬਰਾਮਦ ਹੋਏ ਹਨ। ਤਲਾਸ਼ੀ ਜਾਰੀ ਹੈ।'' ਪੁਲੀਸ ਨੇ ਦੱਸਿਆ ਕਿ ਦਹਿਸ਼ਤਗਰਦਾਂ ਦੇ ਲੁਕੇ ਹੋਣ ਦੀ ਸੂਹ ਮਿਲਣ ਮਗਰੋਂ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਵੱਲੋਂ ਇਲਾਕੇ ਨੂੰ ਘੇਰਾ ਪਾ ਕੇ ਤਲਾਸ਼ੀ ਮੁਹਿੰਮ ਚਲਾਈ ਅਤੇ ਜਦੋਂ ਸੁਰੱਖਿਆ ਬਲ ਦਹਿਸ਼ਤਗਰਦਾਂ ਦੇ ਲੁਕਣ ਵਾਲੇ ਸਥਾਨ 'ਤੇ ਪਹੁੰਚੇ ਤਾਂ ਉਨ੍ਹਾਂ ਵੱਲੋਂ ਗੋਲੀਬਾਰੀ ਕਰਨ 'ਤੇ ਮੁਕਾਬਲਾ ਸ਼ੁਰੂ ਹੋ ਗਿਆ। ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਦੋ ਦਹਿਸ਼ਤਗਰਦ ਹਲਾਕ ਹੋ ਗਏ। -ਏਜੰਸੀਆਂ



Most Read

2024-09-20 07:11:48