Breaking News >> News >> The Tribune


ਜੰਮੂ ਦੇ ਕਾਂਗਰਸੀ ਕਾਰਕੁਨਾਂ ਵੱਲੋਂ ‘ਆਪ’ ਖ਼ਿਲਾਫ਼ ਪ੍ਰਦਰਸ਼ਨ


Link [2022-05-31 08:44:30]



ਜੰਮੂ, 30 ਮਈ

ਯੂਥ ਕਾਂਗਰਸੀ ਕਾਰਕੁਨਾਂ ਨੇ ਅੱਜ ਇੱਥੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ 'ਸਿਆਸੀ ਕਤਲ' ਕਰਾਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਉਣ ਦੇ ਫੈਸਲੇ 'ਤੇ ਸਵਾਲ ਚੁੱਕੇ ਅਤੇ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਸਤੀਫਾ ਵੀ ਮੰਗਿਆ ਹੈ। ਜ਼ਿਕਰਯੋਗ ਹੈ ਕਿ ਜਿਸ ਦਿਨ ਸਰਕਾਰ ਨੇ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਸੀ, ਉਸ ਤੋਂ ਇੱਕ ਦਿਨ ਬਾਅਦ ਮਾਨਸਾ ਵਿੱਚ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਲੇਹ ਦੇ ਯੂਥ ਕਾਂਗਰਸ ਦੇ ਪ੍ਰਧਾਨ ਉਧੈ ਭਾਨੂ ਚਿੱਬ ਸਮੇਤ ਸੈਂਕੜੇ ਕਾਂਗਰਸੀ ਕਾਰਕੁਨਾਂ ਨੇ ਅੱਜ ਗਾਂਧੀਨਗਰ ਵਿਚਲੇ ਆਮ ਆਦਮੀ ਪਾਰਟੀ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਕਰਦਿਆਂ ਮੂਸੇਵਾਲਾ ਦੇ ਕਤਲ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। -ਪੀਟੀਆਈ



Most Read

2024-09-20 03:45:36